السؤال
س١٨: ما هو الاستهزاء؟
ਪ੍ਰ18: ਇਸਤਿਹਜ਼ਾ ਕਿਸਨੂੰ ਕਹਿੰਦੇ ਹਨ?
الجواب
ج:هو السخرية من أخيك المسلم وتحقيره، وهذا لا يجوز.
قال تَعَالَى في النهي عن ذلك:
﴿يَٰٓأَيُّهَا ٱلَّذِينَ ءَامَنُواْ لَا يَسۡخَرۡ قَوۡمٞ مِّن قَوۡمٍ عَسَىٰٓ أَن يَكُونُواْ خَيۡرٗا مِّنۡهُمۡ وَلَا نِسَآءٞ مِّن نِّسَآءٍ عَسَىٰٓ أَن يَكُنَّ خَيۡرٗا مِّنۡهُنَّۖ وَلَا تَلۡمِزُوٓاْ أَنفُسَكُمۡ وَلَا تَنَابَزُواْ بِٱلۡأَلۡقَٰبِۖ بِئۡسَ ٱلِٱسۡمُ ٱلۡفُسُوقُ بَعۡدَ ٱلۡإِيمَٰنِۚ وَمَن لَّمۡ يَتُبۡ فَأُوْلَٰٓئِكَ هُمُ ٱلظَّٰلِمُونَ﴾
[الحجرات: ١١].
ਉੱਤਰ- ਇਸਤਿਹਜ਼ਾ: ਆਪਣੇ ਮੁਸਲਮਾਨ ਭਰਾ ਦਾ ਮਜ਼ਾਕ ਉਡਾਉਣ ਅਤੇ ਉਸਨੂੰ ਛੋਟਾ ਸਮਝਣ ਨੂੰ ਕਹਿੰਦੇ ਹਨ, ਅਤੇ ਇਹ ਜਾਇਜ਼ ਨਹੀਂ ਹੈ।
ਅੱਲਾਹ ਤਆਲਾ ਨੇ ਇਸਨੂੰ ਮਨਾਹ ਕਰਦੇ ਹੋਏ ਫਰਮਾਇਆ ਹੈ:
"ਹੇ ਈਮਾਨ ਵਾਲਿਓ! ਪੁਰਸ਼ਾਂ ਦਾ ਕੋਈ ਧੜਾ ਦੂਜੇ ਪੁਰਸ਼ਾਂ ਦਾ ਮਖੌਲ ਨਾ ਉਡਾਵੇ, ਹੋ ਸਕਦਾ ਹੈ ਕਿ ਉਹ ਲੋਕ ਉਹਨਾਂ ਨਾਲੋਂ ਚੰਗੇਰੇ ਹੋਣ, ਅਤੇ ਨਾ ਹੀ ਜ਼ਨਾਨੀਆਂ ਦੂਜੀਆਂ ਜ਼ਨਾਨੀਆਂ ਦਾ ਮਖੌਲ ਉਡਾਉਣ, ਹੋ ਸਕਦਾ ਹੈ ਉਹ (ਜ਼ਨਾਨੀਆਂ) ਉਹਨਾਂ ਨਾਲੋਂ ਚੰਗੀਆਂ ਹੋਣ। ਅਤੇ ਆਪਸ ਵਿੱਚ ਇੱਕ ਦੂਜੇ ਦੀਆਂ ਬੁਰਾਈਆਂ ਨਾ ਕਰੋ, ਨਾ ਹੀ ਕਿਸੇ ਨੂੰ ਭੈੜੇ ਨਾਂ ਨਾਲ ਪੁਕਾਰੋ, ਈਮਾਨ ਲਿਆਉਣ ਮਗਰੋਂ ਭੈੜੇ ਨਾਂ ਨਾਲ ਪੁਕਾਰਨਾ ਗੁਨਾਹ ਹੈ। ਜਿਹੜੇ ਲੋਕ (ਗੁਨਾਹ ਕਰਨ ਮਗਰੋਂ) ਤੌਬਾ ਨਹੀਂ ਕਰਦੇ ਉਹੀਓ ਜ਼ਾਲਿਮ ਹਨ।"
(ਸੂਰਤ ਅਲ-ਹੁਜਰਾਤ: 11)