10 : 64
لَهُمُ ٱلۡبُشۡرَىٰ فِي ٱلۡحَيَوٰةِ ٱلدُّنۡيَا وَفِي ٱلۡأٓخِرَةِۚ لَا تَبۡدِيلَ لِكَلِمَٰتِ ٱللَّهِۚ ذَٰلِكَ هُوَ ٱلۡفَوۡزُ ٱلۡعَظِيمُ
ਇਹਨਾਂ ਲਈ ਸੰਸਾਰਿਕ ਜੀਵਨ ਵਿਚ ਵੀ ਅਤੇ ਆਖ਼ਿਰਤ ਦੇ ਜੀਵਨ ਵਿਚ ਵੀ ਖ਼ੁਸ਼ੀਆਂ ਹੀ ਖ਼ੁਸ਼ੀਆਂ ਹਨ। ਅੱਲਾਹ ਦੇ ਕਥਣਾ ਵਿਚ ਕੁੱਝ ਵੀ ਬਦਲਾਓ ਨਹੀਂ ਹੋ ਸਕਦਾ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।
Explanation & meanings · 1
- ਹਜ਼ਰਤ ਅਬੂ-ਹੁਰੈਰਾ ਦੱਸਦੇ ਹਨ ਕਿ ਮੈਂ ਨਬੀ ਕਰੀਮ (ਸ:) ਨੂੰ ਇਹ ਫ਼ਰਮਾਉਂਦੇ ਹੋਏ ਸੁਣਿਆ ਕਿ ਨਬੁੱਵਤ ਵਿਚ ਛੁੱਟ ਖ਼ੁਸ਼ਖ਼ਬਰੀਆਂ ਤੋਂ ਹੋਰ ਕੁੱਝ ਵੀ ਨਹੀਂ ਰਿਹਾ। ਲੋਕਾਂ ਨੇ ਅਰਜ਼ ਕੀਤੀ ਕਿ ਖ਼ੁਸ਼ਖ਼ਬਰੀਆਂ ਤੋਂ ਕੀ ਭਾ ਹੈ? ਤਾਂ ਆਪ (ਸ:) ਨੇ ਫ਼ਰਮਾਇਆ ਕਿ ਸੱਚੇ ਦੇ ਚੰਗੇ ਸੁਪਨੇ ਜਿਹੜੇ ਖ਼ੁਸ਼ਖ਼ਬਰੀਆਂ ਦੇਣ। (ਸਹੀ ਬੁਖ਼ਾਰੀ, ਹਦੀਸ 6990) ● ਇਕ ਦੂਜੀ ਹਦੀਸ ਵਿਚ ਫ਼ਰਮਾਇਆ ਕਿ ਮੋਮਿਨ ਦਾ ਸੁਪਨਾ ਨਬੁੱਵਤ ਦੇ ਛਿਆਲੀ ਹਿੱਸਿਆਂ ਵਿਚੋਂ ਇਕ ਹਿੱਸਾ ਹੁੰਦਾ ਹੈ। (ਸਹੀ ਬੁਖ਼ਾਰੀ, ਹਦੀਸ: 6988)