19 : 4
قَالَ رَبِّ إِنِّي وَهَنَ ٱلۡعَظۡمُ مِنِّي وَٱشۡتَعَلَ ٱلرَّأۡسُ شَيۡبٗا وَلَمۡ أَكُنۢ بِدُعَآئِكَ رَبِّ شَقِيّٗا
(ਜ਼ਿਕਰੀਆ ਨੇ ਬੇਨਤੀ ਕੀਤੀ) ਕਿ ਹੇ ਮੇਰੇ ਪਾਲਣਹਾਰ! ਬੇਸ਼ੱਕ ਮੇਰੀਆਂ ਹੱਡੀਆਂ ਕਮਜ਼ੋਰ ਹੋ ਗਈਆਂ ਹਨ ਅਤੇ ਸਿਰ ਬੁਢਾਪੇ ਕਾਰਨ (ਭਾਵ ਸਫ਼ੈਦ ਵਾਲਾਂ ਨਾਲ) ਭੜਕ ਉਠਿਆ ਹੈ। ਹੇ ਮੇਰੇ ਰੱਬਾ! ਮੈਂ ਕਦੇ ਵੀ ਤੇਥੋਂ ਦੁਆ ਮੰਗ ਕੇ ਨਾ-ਮੁਰਾਦ ਨਹੀਂ ਰਿਹਾ।