2 : 113
وَقَالَتِ ٱلۡيَهُودُ لَيۡسَتِ ٱلنَّصَٰرَىٰ عَلَىٰ شَيۡءٖ وَقَالَتِ ٱلنَّصَٰرَىٰ لَيۡسَتِ ٱلۡيَهُودُ عَلَىٰ شَيۡءٖ وَهُمۡ يَتۡلُونَ ٱلۡكِتَٰبَۗ كَذَٰلِكَ قَالَ ٱلَّذِينَ لَا يَعۡلَمُونَ مِثۡلَ قَوۡلِهِمۡۚ فَٱللَّهُ يَحۡكُمُ بَيۡنَهُمۡ يَوۡمَ ٱلۡقِيَٰمَةِ فِيمَا كَانُواْ فِيهِ يَخۡتَلِفُونَ
ਯਹੂਦੀ ਆਖਦੇ ਹਨ ਕਿ ਈਸਾਈਆਂ ਦਾ ਕੋਈ ਅਧਾਰ ਨਹੀਂ ਅਤੇ ਈਸਾਈ ਆਖਦੇ ਹਨ ਕਿ ਯਹੂਦੀਆਂ ਦਾ ਕੋਈ ਅਧਾਰ ਨਹੀਂ ਜਦ ਕਿ ਉਹ ਦੋਵੇਂ ਕਿਤਾਬ (ਤੌਰੈਤ ਅਤੇ ਇੰਜੀਲ) ਪੜ੍ਹਦੇ ਹਨ। ਇਸੇ ਤਰ੍ਹਾਂ ਜੋ ਲੋਕ ਕੁੱਝ ਵੀ ਗਿਆਨ ਨਹੀਂ ਰੱਖਦੇ ਉਹ ਵੀ ਇਸੇ ਤਰ੍ਹਾਂ ਦੀਆਂ ਮਿਲਦੀਆਂ ਜੁਲਦੀਆਂ ਗਲਾਂ ਕਰਦੇ ਹਨ। ਕਿਆਮਤ ਵਾਲੇ ਦਿਨ ਅੱਲਾਹ ਉਹਨਾਂ ਦੇ ਵਿਚਕਾਰ ਦੇ ਸਾਰੇ ਮੱਤਭੇਦਾਂ ਦਾ ਫ਼ੈਸਲਾ ਕਰ ਦੇਵੇਗਾ।