Skip to content
ਸੂਰਤਾਂ ਦੀ ਸੂਚੀ /

الأنبيَاء

الأنبيَاء is chapter 21 of the Quran and has 112 verses. This page presents it in full in the Uthmani script, with a verse-by-verse translation of its meaning.

112 ਆਇਤਾਂ ਸੂਰਤ ਨੰਬਰ 21
ਆਇਤ ਉੱਤੇ ਜਾਓ
ਪੰਜਾਬੀ · Arif
بِسْمِ ٱللَّهِ ٱلرَّحْمَٰنِ ٱلرَّحِيمِ

ٱقۡتَرَبَ لِلنَّاسِ حِسَابُهُمۡ وَهُمۡ فِي غَفۡلَةٖ مُّعۡرِضُونَ

ਲੋਕਾਂ ਤੋਂ (ਉਹਨਾਂ ਦੇ ਕਰਮਾਂ ਦੇ) ਹਿਸਾਬ ਲੈਣਾ ਦਾ ਵੇਲਾ (ਭਾਵ ਕਿਆਮਤ ਦਾ) ਨੇੜੇ ਆ ਗਿਆ ਹੈ ਫੇਰ ਵੀ ਉਹ ਬੇਪਰਵਾਹੀ ਨਾਲ ਇਸ ਤੋਂ ਮੂੰਹ ਮੋੜੇ ਫਿਰਦੇ ਹਨ।

مَا يَأۡتِيهِم مِّن ذِكۡرٖ مِّن رَّبِّهِم مُّحۡدَثٍ إِلَّا ٱسۡتَمَعُوهُ وَهُمۡ يَلۡعَبُونَ

ਜਦੋਂ ਉਹਨਾਂ ਕੋਲ ਉਹਨਾਂ ਦੇ ਰੱਬ ਵੱਲੋਂ ਕੋਈ ਵੀ ਨਵੀਂ ਨਸੀਹਤ ਆਉਂਦੀ ਹੈ ਉਹ ਉਸ ਨੂੰ ਖੇਡਦੇ ਹੋਏ (ਮਖੌਲ ਵਿਚ ਹੀ) ਸੁਣਦੇ ਹਨ।

لَاهِيَةٗ قُلُوبُهُمۡۗ وَأَسَرُّواْ ٱلنَّجۡوَى ٱلَّذِينَ ظَلَمُواْ هَلۡ هَٰذَآ إِلَّا بَشَرٞ مِّثۡلُكُمۡۖ أَفَتَأۡتُونَ ٱلسِّحۡرَ وَأَنتُمۡ تُبۡصِرُونَ

ਉਹਨਾਂ ਦੇ ਦਿਲ ਉੱਕਾ ਹੀ ਬੇਪਰਵਾਹ ਹਨ। ਉਹਨਾਂ ਜ਼ਾਲਮਾਂ ਨੇ ਹੌਲੀ-ਹੌਲੀ ਆਪੋ ਵਿਚਾਲੇ ਕਾਨਾਫੂਸੀਆਂ ਕਰਦੇ ਹੋਏ (ਈਮਾਨ ਵਾਲਿਆਂ ਨੂੰ) ਕਿਹਾ ਕਿ ਇਹ (ਮੁਹੰਮਦ ਸ:) ਤੁਹਾਡੇ ਵਰਗਾ ਹੀ ਇਕ ਮਨੁੱਖ ਹੈ, ਫੇਰ ਕੀ ਤੁਸੀਂ ਅੱਖੀਂ ਵੇਖਦੇ ਹੋਏ ਜਾਦੂ ਵਿਚ ਫਸਦੇ ਹੋ ?

قَالَ رَبِّي يَعۡلَمُ ٱلۡقَوۡلَ فِي ٱلسَّمَآءِ وَٱلۡأَرۡضِۖ وَهُوَ ٱلسَّمِيعُ ٱلۡعَلِيمُ

(ਰਸੂਲ ਨੇ ਕਿਹਾ) ਕਿ ਮੇਰਾ ਰੱਬ ਅਕਾਸ਼ ਤੇ ਧਰਤੀ ਵਿਚ ਵਾਪਰਨ ਵਾਲੀਆਂ ਸਾਰੀਆਂ ਗੱਲਾਂ ਨੂੰ ਜਾਣਦਾ ਹੈ। ਉਹ ਸਭ ਸੁਣਦਾ ਤੇ ਜਾਣਦਾ ਹੈ।

بَلۡ قَالُوٓاْ أَضۡغَٰثُ أَحۡلَٰمِۭ بَلِ ٱفۡتَرَىٰهُ بَلۡ هُوَ شَاعِرٞ فَلۡيَأۡتِنَا بِـَٔايَةٖ كَمَآ أُرۡسِلَ ٱلۡأَوَّلُونَ

ਸਗੋਂ ਇਹ (ਕਾਫ਼ਿਰ) ਤਾਂ ਇਹ ਵੀ ਆਖਦੇ ਹਨ ਕਿ ਇਹ (.ਕੁਰਆਨ) ਤਾਂ ਖਿੰਡੇ-ਪੁੰਡੇ ਸੁਪਨੇ ਹਨ। ਸਗੋਂ ਇਸ (ਮੁਹੰਮਦ) ਨੇ ਆਪਣੇ ਮਨ ਤੋਂ ਝੂਠ ਘੜ੍ਹ ਲਿਆ ਹੈ। ਇਹ ਤਾਂ ਇਕ ਕਵੀ ਹੈ ਨਹੀਂ ਤਾਂ ਇਸ ਨੂੰ ਸਾਡੇ ਕੋਲ (ਨਬੀ ਹੋਣ ਦੀ) ਕੋਈ ਅਜਿਹੀ ਨਿਸ਼ਾਨੀ ਲਿਆਉਣੀ ਚਾਹੀਦੀ ਸੀ ਜਿਵੇਂ ਕਿ ਪਹਿਲਾਂ ਰਸੂਲ (ਸਨੇ ਨਿਸ਼ਾਨੀਆਂ) ਭੇਜੇ ਗਏ ਸਨ।