21 : 24
أَمِ ٱتَّخَذُواْ مِن دُونِهِۦٓ ءَالِهَةٗۖ قُلۡ هَاتُواْ بُرۡهَٰنَكُمۡۖ هَٰذَا ذِكۡرُ مَن مَّعِيَ وَذِكۡرُ مَن قَبۡلِيۚ بَلۡ أَكۡثَرُهُمۡ لَا يَعۡلَمُونَ ٱلۡحَقَّۖ فَهُم مُّعۡرِضُونَ
ਕੀ ਉਹਨਾਂ ਲੋਕਾਂ ਨੇ (ਰੱਬ ਨੂੰ ਛੱਡ ਕੇ) ਹੋਰ ਇਸ਼ਟ ਬਣਾ ਰੱਖੇ ਹਨ ? (ਹੇ ਨਬੀ!) ਉਹਨਾਂ (ਮੁਸ਼ਰਿਕਾਂ) ਨੂੰ ਆਖੋ ਕਿ ਕੋਈ ਦਲੀਲ ਤਾਂ ਲਿਆਓ ਜਦੋਂ ਕਿ ਮੇਰੇ ਕੋਲ ਇਹ ਕਿਤਾਬ (.ਕੁਰਆਨ) ਵੀ ਮੌਜੂਦ ਹੈ ਜਿਸ ਵਿਚ ਮੇਰੇ ਸਾਥੀਆਂ ਲਈ ਨਸੀਹਤ ਹੈ ਅਤੇ ਮੈਥੋਂ ਪਹਿਲੇ ਲੋਕਾਂ ਲਈ ਵੀ ਨਸੀਹਤ ਸੀ। ਹਕੀਕਤ ਇਹ ਹੈ ਕਿ ਇਹਨਾਂ ਵਿਚ ਬਹੁਤੇ ਅਜਿਹੇ ਹਨ ਜਿਹੜੇ ਹੱਕ (ਸੱਚਾਈ) ਨੂੰ ਨਹੀਂ ਜਾਣਦੇ, ਇਹੋ ਕਾਰਨ ਇਹ (ਹੱਕ ਤੋਂ) ਮੂੰਹ ਮੋੜੇ ਹੋਏ ਹਨ।