21 : 28
يَعۡلَمُ مَا بَيۡنَ أَيۡدِيهِمۡ وَمَا خَلۡفَهُمۡ وَلَا يَشۡفَعُونَ إِلَّا لِمَنِ ٱرۡتَضَىٰ وَهُم مِّنۡ خَشۡيَتِهِۦ مُشۡفِقُونَ
ਉਹ (ਅੱਲਾਹ) ਉਹਨਾਂ (ਫ਼ਰਿਸ਼ਤਿਆਂ) ਦੇ ਜੋ ਅੱਗੇ ਹੈ ਉਸ ਨੂੰ ਵੀ ਜਾਣਦਾ ਹੈ ਅਤੇ ਜੋ ਉਹਨਾਂ ਦੇ ਪਿੱਛੇ ਹੈ ਉਸ ਨੂੰ ਵੀ ਜਾਣਦਾ ਹੈ। ਉਹ (ਫ਼ਰਿਸ਼ਤੇ) ਕੇਵਲ ਉਸ ਦੀ ਸਿਫ਼ਾਰਸ਼ ਕਰਨਗੇ ਜਿਨ੍ਹਾਂ ਤੋਂ ਅੱਲਾਹ ਖ਼ੁਸ਼ ਹੋਵੇਗਾ। ਉਹ (ਫ਼ਰਿਸ਼ਤੇ) ਤਾਂ ਉਸ (ਅੱਲਾਹ) ਦੇ ਭੈਅ ਤੋਂ ਕੰਬਦੇ ਰਹਿੰਦੇ ਹਨ।