21 : 36
وَإِذَا رَءَاكَ ٱلَّذِينَ كَفَرُوٓاْ إِن يَتَّخِذُونَكَ إِلَّا هُزُوًا أَهَٰذَا ٱلَّذِي يَذۡكُرُ ءَالِهَتَكُمۡ وَهُم بِذِكۡرِ ٱلرَّحۡمَٰنِ هُمۡ كَٰفِرُونَ
ਇਹ ਇਨਕਾਰੀ ਜਦੋਂ ਵੀ ਤੁਹਾਨੂੰ (ਹੇ ਮੁਹੰਮਦ!) ਵੇਖਦੇ ਹਨ ਤਾਂ ਤੁਹਾਡਾ ਮਖੌਲ ਕਰਦੇ ਹਨ ਅਤੇ ਆਖਦੇ ਹਨ, ਕੀ ਇਹ ਉਹੀਓ ਹੈ ਜਿਹੜਾ ਤੁਹਾਡੇ ਇਸ਼ਟਾਂ ਦੀ ਚਰਚਾ (ਨਿਖੇਦੀ) ਕਰਦਾ ਹੈ? ਜਦ ਕਿ ਸੱਚ ਇਹ ਹੈ ਕਿ ਇਹ (ਕਾਫ਼ਿਰ) ਹੀ ਰਹਿਮਾਨ ਦੇ ਜ਼ਿਕਰ ਤੋਂ ਇਨਕਾਰ ਕਰਦੇ ਹਨ।