22 : 30
ذَٰلِكَۖ وَمَن يُعَظِّمۡ حُرُمَٰتِ ٱللَّهِ فَهُوَ خَيۡرٞ لَّهُۥ عِندَ رَبِّهِۦۗ وَأُحِلَّتۡ لَكُمُ ٱلۡأَنۡعَٰمُ إِلَّا مَا يُتۡلَىٰ عَلَيۡكُمۡۖ فَٱجۡتَنِبُواْ ٱلرِّجۡسَ مِنَ ٱلۡأَوۡثَٰنِ وَٱجۡتَنِبُواْ قَوۡلَ ٱلزُّورِ
ਇਹ (ਹੁਕਮ) ਉਹਨਾਂ ਲਈ ਰੁ ਜਿਹੜੇ ਅੱਲਾਹ ਦੀਆਂ ਨਿਯਤ ਕੀਤੀਆਂ ਹੋਈਆਂ ਪਾਬੰਦੀਆਂ ਦਾ ਸਤਿਕਾਰ ਕਰਦੇ ਹਨ, ਉਹਨਾਂ ਲਈ ਉਹਨਾਂ ਦੇ ਰੱਬ ਕੋਲ ਵਧੀਆ ਬਦਲਾ ਹੈ। ਤੁਹਾਡੇ ਲਈ ਚਾਰ ਪੈਰਾਂ ਵਾਲੇ ਪਸ਼ੂ ਜਾਇਜ਼ (ਹਲਾਲ) ਕਰ ਦਿੱਤੇ, ਛੁੱਟ ਉਹਨਾਂ ਤੋਂ ਜਿਨ੍ਹਾਂ ਬਾਰੇ ਤੁਹਾਨੂੰ ਦੱਸਿਆ ਜਾ ਚੁੱਕਿਆ ਹੈ। ਸੋ ਤੁਸੀਂ ਮੂਰਤੀਆਂ ਦੀ ਗੰਦਗੀ ਤੋਂ ਬਚੋ ਅਤੇ ਝੂਠੀਆਂ ਗੱਲਾਂ ਤੋਂ ਪਰਹੇਜ਼ ਕਰੋ।