Skip to content
النور /

ਆਇਤ 58

24 : 58

ਆਇਤ 58 of النور (24 : 58). This page carries the verse in the Uthmani script with a translation of its meaning, at a stable URL that can be cited on its own.

النور ਆਇਤਾਂ 64
ਸੂਰਤ · النور
ਪੰਜਾਬੀ · Arif
24 : 58

يَٰٓأَيُّهَا ٱلَّذِينَ ءَامَنُواْ لِيَسۡتَـٔۡذِنكُمُ ٱلَّذِينَ مَلَكَتۡ أَيۡمَٰنُكُمۡ وَٱلَّذِينَ لَمۡ يَبۡلُغُواْ ٱلۡحُلُمَ مِنكُمۡ ثَلَٰثَ مَرَّٰتٖۚ مِّن قَبۡلِ صَلَوٰةِ ٱلۡفَجۡرِ وَحِينَ تَضَعُونَ ثِيَابَكُم مِّنَ ٱلظَّهِيرَةِ وَمِنۢ بَعۡدِ صَلَوٰةِ ٱلۡعِشَآءِۚ ثَلَٰثُ عَوۡرَٰتٖ لَّكُمۡۚ لَيۡسَ عَلَيۡكُمۡ وَلَا عَلَيۡهِمۡ جُنَاحُۢ بَعۡدَهُنَّۚ طَوَّٰفُونَ عَلَيۡكُم بَعۡضُكُمۡ عَلَىٰ بَعۡضٖۚ كَذَٰلِكَ يُبَيِّنُ ٱللَّهُ لَكُمُ ٱلۡأٓيَٰتِۗ وَٱللَّهُ عَلِيمٌ حَكِيمٞ

ਹੇ ਈਮਾਨ ਵਾਲਿਓ! ਤੁਹਾਡੇ ਆਪਣੇ ਗ਼ੁਲਾਮ, ਗੋਲੀਆਂ ਅਤੇ ਉਹਨਾਂ ਨੂੰ ਵੀ ਜਿਹੜੇ ਅਜੇ ਬਾਲਿਗ਼ ਨਹੀਂ ਹੋਏ ਤਿੰਨ ਸਮਿਆਂ ਵਿਚ, ਫ਼ਜਰ ਦੀ ਨਮਾਜ਼ ਤੋਂ ਪਹਿਲਾਂ, ਦੁਪਹਿਰ ਵੇਲੇ ਜਦੋਂ ਕਿ ਤੁਸੀਂ ਕੱਪੜੇ ਲਾਹ ਕੇ ਰੱਖ ਦਿੰਦੇ ਹੋ ਅਤੇ ਇਸ਼ਾ ਦੀ ਨਮਾਜ਼ ਮਗਰੋਂ ਆਗਿਆ ਲੈ ਕੇ ਤੁਹਾਡੇ ਕੋਲ ਆਇਆ ਕਰਨ। ਇਹ ਤਿੰਨੋ ਸਮੇਂ ਤੁਹਾਡੇ ਲਈ ਪੜਦੇ ਦੇ ਸਮੇਂ ਹਨ। ਇਹਨਾਂ ਸਮਿਆਂ ਤੋਂ ਛੁੱਟ (ਜੇ ਆਉਣ) ਤਾਂ ਨਾ ਤੁਹਾਡੇ ਲਈ ਨਾ ਉਹਨਾਂ ਲਈ ਕੋਈ ਹਰਜ ਵਾਲੀ ਗੱਲ ਹੈ। ਤੁਸੀਂ ਸਾਰੇ ਆਪਸ ਵਿਚ ਇਕ ਦੂਜੇ ਕੋਲ ਘੜੀ-ਮੁੜੀ ਆਉਣ ਜਾਣ ਵਾਲੇ ਹੋ। ਇਸ ਤਰ੍ਹਾਂ ਅੱਲਾਹ ਤੁਹਾਡੇ ਲਈ ਆਪਣੇ ਆਦੇਸ਼ਾਂ ਨੂੰ ਸਪਸ਼ਟ ਕਰਦਾ ਹੈ। ਅੱਲਾਹ ਪੂਰਨ ਗਿਆਨ ਵਾਲਾ ਤੇ ਹਿਕਮਤਾਂ ਵਾਲਾ (ਯੁਕਤੀਮਾਨ) ਹੈ।