27 : 12
وَأَدۡخِلۡ يَدَكَ فِي جَيۡبِكَ تَخۡرُجۡ بَيۡضَآءَ مِنۡ غَيۡرِ سُوٓءٖۖ فِي تِسۡعِ ءَايَٰتٍ إِلَىٰ فِرۡعَوۡنَ وَقَوۡمِهِۦٓۚ إِنَّهُمۡ كَانُواْ قَوۡمٗا فَٰسِقِينَ
(ਹੇ ਮੂਸਾ!) ਆਪਣਾ ਹੱਥ ਆਪਣੇ ਗਲਾਵੇਂ ਵਿਚ ਪਾ, ਉਹ ਸਫ਼ੈਦ ਤੇ ਲਿਸ਼ਕਦਾ ਹੋਇਆ ਬੇ-ਐਬ ਨਿਕਲੇਗਾ। ਇਹ (ਦੋ ਨਿਸ਼ਾਨੀਆਂ) ਉਹਨਾਂ ਨੋ ਨਿਸ਼ਾਨੀਆਂ (ਰੱਬੀ ਚਮਤਕਾਰਾਂ) ਵਿੱਚੋਂ ਹਨ (ਜਿਨ੍ਹਾਂ ਦੇ ਨਾਲ) ਤੁਹਾਨੂੰ ਫ਼ਿਰਔਨ ਤੇ ਉਸ ਦੀ ਕੌਮ ਵੱਲ ਭੇਜਿਆ ਗਿਆ ਹੈ। ਬੇਸ਼ੱਕ ਉਹ ਨਾ-ਫ਼ਰਮਾਨ ਲੋਕ ਹਨ।