27 : 18
حَتَّىٰٓ إِذَآ أَتَوۡاْ عَلَىٰ وَادِ ٱلنَّمۡلِ قَالَتۡ نَمۡلَةٞ يَٰٓأَيُّهَا ٱلنَّمۡلُ ٱدۡخُلُواْ مَسَٰكِنَكُمۡ لَا يَحۡطِمَنَّكُمۡ سُلَيۡمَٰنُ وَجُنُودُهُۥ وَهُمۡ لَا يَشۡعُرُونَ
(ਇਕ ਵਾਰ) ਜਦੋਂ ਉਹ (ਸੁਲੇਮਾਨ ਤੇ ਉਸ ਦੀਆਂ ਫ਼ੌਜਾਂ) ਕੀੜੀਆਂ ਦੀ ਘਾਟੀ ਵਿਚ ਦੀ ਲੰਘ ਰਹੇ ਸੀ ਤਾਂ ਇਕ ਕੀੜੀ ਨੇ ਕਿਹਾ ਕਿ ਹੇ ਕੀੜੀਓ! ਆਪਣੀ ਆਪਣੀ ਖੁੱਡਾਂ ਵਿਚ ਜਾ ਵੜੋ, ਕਿਤੇ ਇੰਜ ਨਾ ਹੋਵੇ ਕਿ (ਬੇਧਿਆਨੀ ਵਿਚ) ਸੁਲੇਮਾਨ ਅਤੇ ਉਸ ਦੀਆਂ ਫ਼ੌਜਾਂ ਤੁਹਾਨੂੰ ਲਤਾੜ ਸੁੱਟਣ ਅਤੇ ਉਹਨਾਂ ਨੂੰ ਇਸ ਦੀ ਖ਼ਬਰ ਵੀ ਨਾ ਹੋਵੇ।