27 : 44
قِيلَ لَهَا ٱدۡخُلِي ٱلصَّرۡحَۖ فَلَمَّا رَأَتۡهُ حَسِبَتۡهُ لُجَّةٗ وَكَشَفَتۡ عَن سَاقَيۡهَاۚ قَالَ إِنَّهُۥ صَرۡحٞ مُّمَرَّدٞ مِّن قَوَارِيرَۗ قَالَتۡ رَبِّ إِنِّي ظَلَمۡتُ نَفۡسِي وَأَسۡلَمۡتُ مَعَ سُلَيۡمَٰنَ لِلَّهِ رَبِّ ٱلۡعَٰلَمِينَ
ਰਾਣੀ ਨੂੰ ਕਿਹਾ ਗਿਆ ਕਿ ਮਹਿਲ ਅੰਦਰ ਪ੍ਰਵੇਸ਼ ਕਰੋ। ਜਦੋਂ ਉਸ ਨੇ (ਮਹਿਲ ਦਾ ਫ਼ਰਸ਼) ਵੇਖਿਆ ਤਾਂ ਉਹ ਸਮਝੀ ਕਿ ਇਹ (ਤਾਲਾਬ ਦਾ) ਪਾਣੀ ਹੈ ਅਤੇ ਉਸ ਨੇ ਆਪਣੀਆਂ ਪਿੰਡਲੀਆਂ ਨੰਗੀਆਂ ਕਰ ਲਈਆਂ (ਭਾਵ ਮੂਹਰੀਆਂ ਉਤਾਂਹ ਚੁੱਕ ਲਈਆਂ)। ਸੁਲੇਮਾਨ ਨੇ ਫ਼ਰਮਾਇਆ, ਇਹ ਤਾਂ ਸ਼ੀਸ਼ੇ ਤੋਂ ਬਣਿਆ ਹੋਇਆ ਮਹਿਲ ਹੈ। (ਰਾਣੀ) ਆਖਣ ਲੱਗੀ ਕਿ ਹੇ ਮੇਰੇ ਪਾਲਣਹਾਰ! ਬੇਸ਼ੱਕ (ਹੁਣ ਤੱਕ ਸੂਰਜ ਦੀ ਪੂਜਾ ਕਰਕੇ) ਮੈਨੇ ਆਪਣੇ ਆਪ ’ਤੇ ਜ਼ੁਲਮ ਹੀ ਕੀਤਾ ਸੀ ਅਤੇ ਹੁਣ ਮੈਂ ਸੁਲੇਮਾਨ ਨਾਲ ਮਿਲ ਕੇ ਸਾਰੀ ਸ੍ਰਿਸ਼ਟੀ ਦੇ ਮਾਲਿਕ ਦੀ ਆਗਿਆਕਾਰੀ ਕਬੂਲ ਕਰਦੀ ਹਾਂ।