28 : 8
فَٱلۡتَقَطَهُۥٓ ءَالُ فِرۡعَوۡنَ لِيَكُونَ لَهُمۡ عَدُوّٗا وَحَزَنًاۗ إِنَّ فِرۡعَوۡنَ وَهَٰمَٰنَ وَجُنُودَهُمَا كَانُواْ خَٰطِـِٔينَ
ਸੋ ਫ਼ਿਰਔਨ ਦੇ ਘਰ ਵਾਲਿਆਂ ਨੇ ਉਸ (ਮੂਸਾ) ਨੂੰ (ਦਰਿਆ ’ਚੋਂ) ਕੱਢ ਲਿਆ ਤਾਂ ਜੋ ਇਹ (ਮੂਸਾ ਇਕ ਦਿਨ) ਉਹਨਾਂ (ਫ਼ਿਰਔਨੀਆਂ) ਦਾ ਦੁਸ਼ਮਨ ਸਿੱਧ ਹੋਵੇ ਅਤੇ ਉਹਨਾਂ ਦੀ ਚਿੰਤਾ ਦਾ ਕਾਰਨ ਬਣੇ। ਬੇਸ਼ੱਕ ਫ਼ਿਰਔਨ, ਹਾਮਾਨ ਅਤੇ ਉਹਨਾਂ ਦੀਆਂ ਫ਼ੌਜਾਂ (ਸਾਥੀ) ਅਪਰਾਧੀ ਸਨ।