Skip to content
ਸੂਰਤਾਂ ਦੀ ਸੂਚੀ /

العَنكبُوت

العَنكبُوت is chapter 29 of the Quran and has 69 verses. This page presents it in full in the Uthmani script, with a verse-by-verse translation of its meaning.

69 ਆਇਤਾਂ ਸੂਰਤ ਨੰਬਰ 29
ਆਇਤ ਉੱਤੇ ਜਾਓ
ਪੰਜਾਬੀ · Arif
بِسْمِ ٱللَّهِ ٱلرَّحْمَٰنِ ٱلرَّحِيمِ

الٓمٓ

ਅਲਿਫ਼, ਲਾਮ, ਮੀਮ।

أَحَسِبَ ٱلنَّاسُ أَن يُتۡرَكُوٓاْ أَن يَقُولُوٓاْ ءَامَنَّا وَهُمۡ لَا يُفۡتَنُونَ

ਕੀ ਲੋਕਾਂ ਨੇ ਇਹ ਸਮਝ ਲਿਆ ਹੈ ਕਿ ਉਹ ਕੇਵਲ ਇੰਨਾ ਆਖਣ ਨਾਲ ਹੀ ਛੱਡ ਦਿੱਤੇ ਜਾਣਗੇ ਕਿ “ਅਸੀਂ ਈਮਾਨ ਲਿਆਏ” ਅਤੇ ਉਹਨਾਂ ਨੂੰ ਪਰੱਖਿਆ ਨਹੀਂ ਜਾਵੇਗਾ।

وَلَقَدۡ فَتَنَّا ٱلَّذِينَ مِن قَبۡلِهِمۡۖ فَلَيَعۡلَمَنَّ ٱللَّهُ ٱلَّذِينَ صَدَقُواْ وَلَيَعۡلَمَنَّ ٱلۡكَٰذِبِينَ

ਅਸੀਂ ਉਹਨਾਂ ਲੋਕਾਂ ਨੂੰ ਵੀ ਪਰੱਖਿਆ ਹੈ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ। ਸੋ ਅੱਲਾਹ ਉਹਨਾਂ ਲੋਕਾਂ ਨੂੰ ਜ਼ਰੂਰ ਖੋਲ ਦੇਵੇਗਾ ਜਿਹੜੇ ਸੱਚ ਬੋਲਦੇ ਹਨ ਅਤੇ ਉਹਨਾਂ ਨੂੰ ਵੀ ਜਿਹੜੇ ਝੂਠੇ ਹਨ।

أَمۡ حَسِبَ ٱلَّذِينَ يَعۡمَلُونَ ٱلسَّيِّـَٔاتِ أَن يَسۡبِقُونَاۚ سَآءَ مَا يَحۡكُمُونَ

ਕੀ ਜਿਹੜੇ ਲੋਕੀ ਬੁਰਾਈਆਂ ਕਰ ਰਹੇ ਹਨ ਉਹਨਾਂ ਨੇ ਇਹ ਸਮਝ ਰੱਖਿਆ ਹੈ ਕਿ ਉਹ ਸਾਥੋਂ ਬਚ ਕੇ ਨਿੱਕਲ ਜਾਣਗੇ? ਬਹੁਤ ਹੀ ਬੁਰਾ ਹੈ ਜੋ ਉਹ ਫ਼ੈਸਲਾ ਕਰਦੇ ਹਨ (ਭਾਵ ਸੋਚ ਰੱਖਦੇ ਹਨ)

مَن كَانَ يَرۡجُواْ لِقَآءَ ٱللَّهِ فَإِنَّ أَجَلَ ٱللَّهِ لَأٓتٖۚ وَهُوَ ٱلسَّمِيعُ ٱلۡعَلِيمُ

ਜਿਹੜਾ ਵਿਅਕਤੀ ਅੱਲਾਹ ਨੂੰ ਮਿਲਣ ਦੀ ਆਸ ਰੱਖਦਾ ਹੈ (ਉਸ ਨੂੰ ਪਤਾ ਹੈ ਕਿ) ਅੱਲਾਹ ਦਾ ਵਾਅਦਾ (ਕਿਆਮਤ ਦਾ) ਜ਼ਰੂਰ ਆਉਣ ਵਾਲਾ ਹੈ। ਉਹ (ਅੱਲਾਹ) ਸਭ ਕੁੱਝ ਆਪਣੇ ਗਿਆਨ ਨਾਲ ਸੁਣਨ ਵਾਲਾ ਤੇ ਜਾਣਨ ਵਾਲਾ ਹੈ।