29 : 47
وَكَذَٰلِكَ أَنزَلۡنَآ إِلَيۡكَ ٱلۡكِتَٰبَۚ فَٱلَّذِينَ ءَاتَيۡنَٰهُمُ ٱلۡكِتَٰبَ يُؤۡمِنُونَ بِهِۦۖ وَمِنۡ هَٰٓؤُلَآءِ مَن يُؤۡمِنُ بِهِۦۚ وَمَا يَجۡحَدُ بِـَٔايَٰتِنَآ إِلَّا ٱلۡكَٰفِرُونَ
(ਹੇ ਨਬੀ! ਪਹਿਲੇ ਨਬੀਆਂ ਵਾਂਗ) ਅਸਾਂ ਤੁਹਾਡੇ ਵੱਲ ਵੀ ਇਹ ਕਿਤਾਬ (.ਕੁਰਆਨ) ਨਾਜ਼ਿਲ ਕੀਤੀ ਹੈ। ਇਸ ਕਿਤਾਬ ਤੇ ਉਹੀਓ ਈਮਾਨ ਲਿਆਉਂਦੇ ਹਨ ਜਿਨ੍ਹਾਂ ਨੂੰ ਅਸੀਂ (ਇਸ ਤੋਂ ਪਹਿਲਾਂ) ਕਿਤਾਬ ਦਿੱਤੀ ਸੀ ਅਤੇ ਉਹਨਾਂ (ਮੱਕੇ ਵਾਲਿਆਂ) ਵਿੱਚੋਂ ਵੀ ਕੁੱਝ ਲੋਕ ਇਸ (.ਕੁਰਆਨ) ’ਤੇ ਈਮਾਨ ਲਿਆਉਂਦੇ ਹਨ। ਸਾਡੀਆਂ ਆਇਤਾਂ (ਆਦੇਸ਼ਾਂ) ਦਾ ਇਨਕਾਰ ਕੇਵਲ ਕਾਫ਼ਿਰ ਹੀ ਕਰਦੇ ਹਨ।