29 : 67
أَوَلَمۡ يَرَوۡاْ أَنَّا جَعَلۡنَا حَرَمًا ءَامِنٗا وَيُتَخَطَّفُ ٱلنَّاسُ مِنۡ حَوۡلِهِمۡۚ أَفَبِٱلۡبَٰطِلِ يُؤۡمِنُونَ وَبِنِعۡمَةِ ٱللَّهِ يَكۡفُرُونَ
ਕੀ ਉਹ ਨਹੀਂ ਵੇਖਦੇ ਕਿ ਅਸੀਂ ਹਰਮ (ਖ਼ਾਨਾ-ਕਾਅਬਾ) ਨੂੰ ਅਮਨ ਵਾਲੀ ਥਾਂ ਬਣਾਇਆ ਹੈ, ਜਦ ਕਿ (ਇਸ ਤੋਂ ਪਹਿਲਾਂ) ਉਸ ਦੇ ਆਲੇ-ਦੁਆਲੇ ਦੇ ਲੋਕਾਂ ਨੂੰ ਲੁੱਟ ਲਿਆ ਜਾਂਦਾ ਸੀ। ਕੀ ਉਹ ਝੂਠੀਆਂ ਗੱਲਾਂ ’ਤੇ ਈਮਾਨ ਲਿਆਉਂਦੇ ਹਨ ਅਤੇ ਅੱਲਾਹ ਦੀਆਂ ਨਿਅਮਤਾਂ ਦੀ ਨਾ-ਸ਼ੁਕਰੀ ਕਰਦੇ ਹਨ?