كُنتُمۡ خَيۡرَ أُمَّةٍ أُخۡرِجَتۡ لِلنَّاسِ تَأۡمُرُونَ بِٱلۡمَعۡرُوفِ وَتَنۡهَوۡنَ عَنِ ٱلۡمُنكَرِ وَتُؤۡمِنُونَ بِٱللَّهِۗ وَلَوۡ ءَامَنَ أَهۡلُ ٱلۡكِتَٰبِ لَكَانَ خَيۡرٗا لَّهُمۚ مِّنۡهُمُ ٱلۡمُؤۡمِنُونَ وَأَكۡثَرُهُمُ ٱلۡفَٰسِقُونَ
(ਹੇ ਮੁਸਲਮਾਨੋ!) ਤੁਸੀਂ ਹੀ ਸਭ ਤੋਂ ਵਧੀਆ ਉੱਮਤ (ਸਮੁਦਾਇ) ਹੋ ਜਿਹੜੀ ਲੋਕਾਂ ਦੀ ਭਲਾਈ ਲਈ ਪੈਦਾ ਕੀਤੀ ਗਈ ਹੇ ਕਿਉਂ ਜੋ ਤੁਸੀਂ ਨੇਕੀ ਦਾ ਹੁਕਮ ਦਿੰਦੇ ਹੋ ਬੁਰਾਈਆਂ ਤੋਂ ਰੋਕਦੇ ਹੋ (ਇਸ ਦੇ ਨਾਲ ਹੀ) ਅੱਲਾਹ ’ਤੇ ਈਮਾਨ ਰੱਖਦੇ ਹੋ। ਜੇਕਰ ਕਿਤਾਬ ਵਾਲੇ (ਯਹੂਦੀ ਤੇ ਈਸਾਈ) ਵੀ ਈਮਾਨ ਲਿਆਉਂਦੇ ਤਾਂ ਉਹਨਾਂ ਲਈ ਵਧੀਆ ਗੱਲ ਸੀ, ਇਹਨਾਂ (ਕਿਤਾਬ ਵਾਲਿਆਂ) ਵਿਚ ਕੁੱਝ ਈਮਾਨ ਵਾਲੇ ਵੀ ਹਨ ਪਰ ਬਹੁਤੇ ਲੋਕ ਨਾ-ਫ਼ਰਮਾਨ ਹਨ।
- ਹਜ਼ਰਤ ਅਬੂ-ਹੁਰੈਰਾ ਰ:ਅ: ਇਸ ਆਇਤ ਦੀ ਵਿਆਖਿਆ ਵਿਚ ਕਹਿੰਦੇ ਹਨ ਕਿ ਸਭ ਤੋਂ ਵਧੀਆ ਉਹ ਲੋਕ ਹਨ ਜਿਹੜੇ ਲੋਕਾਂ ਲਈ ਵਧੀਆ ਹੋਣ ਤੁਸੀਂ ਉਹਨਾਂ ਨੂੰ ਜ਼ੰਜੀਰਾਂ ਵਿਚੋ ਕੈਦੀ ਬਣਾ ਕੇ ਲਿਆਉਂਦੇ ਹੋ ਅਤੇ ਉਹ ਇਸਲਾਮ ਵਿਚ ਦਾਖ਼ਿਲ ਹੋ ਜਾਂਦੇ ਹਨ ਇਸ ਤਰ੍ਹਾਂ ਤੁਸੀਂ ਉਹਨਾਂ ਨੂੰ ਨਰਕ ਦੀ ਸਦੀਵੀਂ ਅੱਗ ਤੋਂ ਬਚਾ ਕੇ ਜੰਨਤ ਵਿਚ ਦਾਖ਼ਿਲ ਹੋਣ ਵਾਲੇ ਬਣ ਜਾਂਦੇ ਹੋ। (ਸਹੀ ਬੁਖ਼ਾਰੀ, ਹਦੀਸ: 4557)