3 : 165
أَوَلَمَّآ أَصَٰبَتۡكُم مُّصِيبَةٞ قَدۡ أَصَبۡتُم مِّثۡلَيۡهَا قُلۡتُمۡ أَنَّىٰ هَٰذَاۖ قُلۡ هُوَ مِنۡ عِندِ أَنفُسِكُمۡۗ إِنَّ ٱللَّهَ عَلَىٰ كُلِّ شَيۡءٖ قَدِيرٞ
ਉਸ ਸਮੇਂ ਤੁਹਾਡਾ ਕੀ ਹਾਲ ਸੀ ਜਦੋਂ ਤੁਹਾਡੇ ਉੱਤੇ (ਉਹਦ ਦੇ ਮੈਦਾਨ ਵਿਚ) ਇਕ ਮੁਸੀਬਤ ਆ ਪਈ ਤਾਂ ਤੁਸੀਂ ਕਹਿਣ ਲੱਗੇ ਕਿ ਇਹ ਮੁਸੀਬਤ ਕਿੱਥੋਂ ਆਈ ਹੇ? ਜਦੋਂ ਕਿ ਇਸ ਤੋਂ ਪਹਿਲਾਂ ਬਦਰ ਦੇ ਮੈਦਾਨ ਵਿਚ ਤੁਸੀਂ ਇਹਨਾਂ ਕਾਫ਼ਰਾਂ ਨੂੰ ਦੂਣੀ ਮੁਸੀਬਤ ਦੇ ਚੁੱਕੇ ਹੋ। ਤਾਂ (ਹੇ ਨਬੀ!) ਤੁਸੀਂ ਆਖ ਦਿਓ ਕਿ ਇਹ ਸਾਰੀਆਂ ਮੁਸੀਬਤਾਂ ਤੁਹਾਡੀਆਂ ਆਪਣੀਆਂ ਸਹੇੜੀਆਂ ਹੋਈਆ ਹਨ। ਬੇਸ਼ੱਕ ਅੱਲਾਹ ਹਰ ਪ੍ਰਕਾਰ ਦੀ ਸਮਰਥਾ ਰੱਖਦਾ ਹੇ।