Skip to content
آل عِمران /

ਆਇਤ 180

3 : 180

ਆਇਤ 180 of آل عِمران (3 : 180). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 180

وَلَا يَحۡسَبَنَّ ٱلَّذِينَ يَبۡخَلُونَ بِمَآ ءَاتَىٰهُمُ ٱللَّهُ مِن فَضۡلِهِۦ هُوَ خَيۡرٗا لَّهُمۖ بَلۡ هُوَ شَرّٞ لَّهُمۡۖ سَيُطَوَّقُونَ مَا بَخِلُواْ بِهِۦ يَوۡمَ ٱلۡقِيَٰمَةِۗ وَلِلَّهِ مِيرَٰثُ ٱلسَّمَٰوَٰتِ وَٱلۡأَرۡضِۗ وَٱللَّهُ بِمَا تَعۡمَلُونَ خَبِيرٞ

ਜਿਨ੍ਹਾਂ ਲੋਕਾਂ ਨੂੰ ਅੱਲਾਹ ਨੇ ਆਪਣੇ ਫ਼ਜ਼ਲਾਂ ਨਾਲ ਨਵਾਜ਼ਿਆ ਹੋਇਆ ਹੇ ਫੇਰ ਉਹ ਇਸ ਵਿਚ ਕੰਜੂਸੀ ਕਰਦੇ ਹਨ ਉਹ ਆਪਣੀ ਇਸ ਕੰਜੂਸੀ ਨੂੰ ਆਪਣੇ ਲਈ ਵਧੀਆ ਨਾ ਸਮਝਣ ਸਗੋਂ ਇਹ (ਕੰਜੂਸੀ) ਉਹਨਾਂ ਲਈ ਬਹੁਤ ਹੀ ਭੈੜੀ ਸਿੱਧ ਹੋਵੇਗੀ। ਛੇਤੀ ਹੀ ਕਿਆਮਤ ਵਾਲੇ ਦਿਨ ਇਹ (ਕੰਜੂਸੀ ਨਾਲ ਇਕਤੱਰ ਕੀਤੀ ਹੋਈ ਮਾਯਾ) ਉਹਨਾਂ ਦੇ ਗਲ ਦਾ ਤੌਕ (ਹਾਰ) ਬਣ ਜਾਵੇਗੀ। ਅਕਾਸ਼ ਤੇ ਧਰਤੀ (ਦੀ ਹਰ ਚੀਜ਼) ਦਾ ਵਾਰਸ ਅੱਲਾਹ ਹੀ ਹੇ ਅਤੇ ਜੋ ਕੁੱਝ ਤੁਸੀਂ ਕਰ ਰਹੇ ਹੋ ਉਸ ਤੋਂ ਅੱਲਾਹ (ਭਲੀ ਭਾਂਤ) ਜਾਣੂ ਹੇ।

Explanation & meanings · 1
  1. ਇਸ ਆਇਤ ਵਿਚ ਜ਼ਕਾਤ ਨਾ ਦੇਣ ਵਾਲਿਆਂ ਲਈ ਕਰੜੀ ਚਿਤਾਵਨੀ ਹੇ। ਹਦੀਸ ਅਨੁਸਾਰ ਜਿਸ ਵਿਅਕਤੀ ਨੂੰ ਅੱਲਾਹ ਦੌਲਤ ਬਖ਼ਸ਼ੇ ਅਤੇ ਉਹ ਜ਼ਕਾਤ ਅਦਾ ਨਾ ਕਰੇ ਤਾਂ ਕਿਆਮਤ ਦਿਹਾੜੇ ਉਸ ਦੀ ਦੌਲਤ ਇਕ ਗੰਜੇ ਸੱਪ ਜਿਸ ਦੀਆਂ ਅੱਖਾਂ ’ਤੇ ਦੋ ਕਾਲੇ ਨਿਸ਼ਾਨ ਹੋਣਗੇ ਦੀ ਸ਼ਕਲ ਬਣ ਕੇ ਉਸ ਦੇ ਗਲ ਦਾ ਹਾਰ ਬਣ ਜਾਵੇਗੀ ਅਤੇ ਉਸ ਦੀਆਂ ਦੋਵੇਂ ਬਾਛਾਂ ਫਾੜ ਕੇ ਆਖੇਗਾ ਕਿ ਮੈਨੂੰ ਪੁੱਛਦਾਂ ਨਹੀਂ ਮੈਂ ਤੇਰੀ ਦੌਲਤ ਹਾਂ ਮੈਂ ਤੇਰਾ ਖ਼ਜ਼ਾਨਾ ਹਾਂ, ਫੇਰ ਆਪ ਨੇ ਇਹੋ ਆਇਤ ਪੜ੍ਹੀ। (ਸਹੀ ਬੁਖ਼ਾਰੀ, ਹਦੀਸ: 4565)