Skip to content
آل عِمران /

ਆਇਤ 28

3 : 28

ਆਇਤ 28 of آل عِمران (3 : 28). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 28

لَّا يَتَّخِذِ ٱلۡمُؤۡمِنُونَ ٱلۡكَٰفِرِينَ أَوۡلِيَآءَ مِن دُونِ ٱلۡمُؤۡمِنِينَۖ وَمَن يَفۡعَلۡ ذَٰلِكَ فَلَيۡسَ مِنَ ٱللَّهِ فِي شَيۡءٍ إِلَّآ أَن تَتَّقُواْ مِنۡهُمۡ تُقَىٰةٗۗ وَيُحَذِّرُكُمُ ٱللَّهُ نَفۡسَهُۥۗ وَإِلَى ٱللَّهِ ٱلۡمَصِيرُ

ਮੋਮਿਨਾਂ ਨੂੰ ਚਾਹੀਦਾ ਹੇ ਕਿ ਈਮਾਨ ਵਾਲਿਆਂ ਨੂੰ ਛੱਡ ਕੇ ਕਾਫ਼ਿਰਾਂ ਨੂੰ ਆਪਣਾ ਦੋਸਤ (ਰਾਜ਼ਦਾਰ) ਨਾ ਬਣਾਉਣ ਅਤੇ ਜੋ ਵੀ ਇੰਜ ਕਰੇਗਾ ਫੇਰ ਅੱਲਾਹ ਦਾ ਉਸ ਨਾਲ ਕੋਈ ਸੰਬੰਧ ਨਹੀਂ। ਹਾਂ! ਉਸ ਸਮੇਂ ਮੁਆਫ਼ੀ ਹੇ ਜਦੋਂ ਤੁਹਾਨੂੰ ਉਹਨਾਂ ਦੀਆਂ ਸ਼ਰਾਰਤਾਂ ਤੋਂ ਬਚਾਓ ਕਰਨਾ ਹੋਵੇ (ਤਾਂ ਦੋਸਤੀ ਕਰ ਸਕਦੇ ਹੋ) ਅੱਲਾਹ ਤੁਹਾ` ਆਪਣੀ ਜ਼ਾਤ ਤੋਂ ਡਰਾ ਰਿਹਾ ਹੇ ਅਤੇ ਤੁਸੀਂ ਪਰਤ ਕੇ ਅੱਲਾਹ ਵੱਲ ਹੀ ਜਾਣਾ ਹੇ।

Explanation & meanings · 1
  1. ਅਤੇ ਅੱਲਾਹ ਦਾ ਇਹ ਬਿਆਨ ਹੇ ਕਿ ਉਹ ਤੁਹਾਨੂੰ ਆਪਣੀ ਜ਼ਾਤ ਤੋਂ ਡਰਾਉਂਦਾ ਹੇ ਭਾਵ ਆਪਣੀ ਸਜ਼ਾ ਤੋਂ, ਨਬੀ ਕਰੀਮ ਸ: ਨੇ ਫ਼ਰਮਾਇਆ ਅੱਲਾਹ ਤੋਂ ਵੱਧ ਕੇ ਕੋਈ ਗ਼ੈਰਤਮੰਦ ਨਹੀਂ ਹੇ ਇਸੇ ਲਈ ਉਸ ਨੇ ਅਸ਼ਲੀਲਤਾ ਵਾਲੇ ਸਾਰੇ ਕੰਮਾਂ ਨੂੰ ਹਰਾਮ ਕਿਹਾ ਹੇ ਅਤੇ ਅੱਲਾਹ ਤੋਂ ਵੱਧ ਕੇ ਕੋਈ ਅਜਿਹਾਂ ਵੀ ਨਹੀਂ ਜਿਹੜਾ ਇਹ ਪਸੰਦ ਕਰਦਾ ਹੋਵੇ ਕਿ ਉਸ ਦੀ ਸ਼ਲਾਘਾਂ ਕੀਤੀ ਜਾਵੇ ਭਾਵ ਅੱਲਾਹ ਇਸ ਨੂੰ ਬਹੁਤ ਪਸੰਦ ਕਰਦਾ ਹੇ ਕਿ ਵੱਧ ਤੋਂ ਵੱਧ ਉਸ ਦੀ ਪ੍ਰਸ਼ੰਸ਼ਾ ਕੀਤੀ ਜਾਵੇ। (ਸਹੀ ਬੁਖ਼ਾਰੀ, ਹਦੀਸ: 7403)