وَإِذۡ أَخَذَ ٱللَّهُ مِيثَٰقَ ٱلنَّبِيِّـۧنَ لَمَآ ءَاتَيۡتُكُم مِّن كِتَٰبٖ وَحِكۡمَةٖ ثُمَّ جَآءَكُمۡ رَسُولٞ مُّصَدِّقٞ لِّمَا مَعَكُمۡ لَتُؤۡمِنُنَّ بِهِۦ وَلَتَنصُرُنَّهُۥۚ قَالَ ءَأَقۡرَرۡتُمۡ وَأَخَذۡتُمۡ عَلَىٰ ذَٰلِكُمۡ إِصۡرِيۖ قَالُوٓاْ أَقۡرَرۡنَاۚ قَالَ فَٱشۡهَدُواْ وَأَنَا۠ مَعَكُم مِّنَ ٱلشَّٰهِدِينَ
ਉਹ ਵੇਲਾ ਯਾਦ ਕਰੋ ਜਦੋਂ ਅੱਲਾਹ ਨੇ ਸਾਰੇ ਨਬੀਆਂ ਤੋਂ ਇਹ ਬਚਨ ਲਿਆ ਸੀ ਕਿ ਜਦੋਂ ਮੈਂ ਤੁਹਾਨੂੰ ਕਿਤਾਬ ਅਤੇ ਦਾਨਾਈ ਨਾਲ ਨਵਾਜ਼ਾਂ ਅਤੇ ਫੇਰ ਤੁਹਾਡੇ ਕੋਲ ਕੋਈ ਰਸੂਲ ਆਵੇ ਜਿਹੜ੍ਹਾ ਇਸ ਕਿਤਾਬ ਦੀ ਪੁਸ਼ਟੀ ਕਰਦਾ ਹੋਵੇ ਜਿਹੜੀ ਤੁਹਾਡੇ ਕੋਲ ਹੇ ਤਾਂ ਤੁਹਾਨੂੰ ਉਸ ’ਤੇ ਈਮਾਨ ਲਿਆਉਣਾ ਹੋਵੇਗਾ ਤੇ ਉਸ ਦੀ ਮਦਦ ਕਰਨੀ ਹੋਵੇਗੀ। ਅੱਲਾਹ ਨੇ ਫ਼ਰਮਾਇਆ, ਕੀ ਤੁਸੀਂ ਇਕਰਾਰ ਕਰਦੇ ਹੋ ਅਤੇ ਇਸ ਉੱਤੇ ਮੇਰੇ ਵੱਲੋਂ ਵਚਨ ਦੀ ਜ਼ਿੰਮੇਵਾਰੀ ਚੁੱਕਦੇ ਹੋ ? ਉਹਨਾਂ ਨੇ ਕਿਹਾ ਕਿ ਹਾਂ! ਅਸੀਂ ਇਕਰਾਰ ਕਰਦੇ ਹਾਂ। ਅੱਲਾਹ ਨੇ ਫ਼ਰਮਾਇਆ, ਕਿ ਤੁਸੀਂ ਗਵਾਹ ਰਹਿਣਾ ਅਤੇ ਮੈਂ ਵੀ ਤੁਹਾਡੇ (ਇਕਰਾਰ) ਦੀ ਗਵਾਹੀ ਦਿੰਦਾ ਹਾਂ।