ضَرَبَ لَكُم مَّثَلٗا مِّنۡ أَنفُسِكُمۡۖ هَل لَّكُم مِّن مَّا مَلَكَتۡ أَيۡمَٰنُكُم مِّن شُرَكَآءَ فِي مَا رَزَقۡنَٰكُمۡ فَأَنتُمۡ فِيهِ سَوَآءٞ تَخَافُونَهُمۡ كَخِيفَتِكُمۡ أَنفُسَكُمۡۚ كَذَٰلِكَ نُفَصِّلُ ٱلۡأٓيَٰتِ لِقَوۡمٖ يَعۡقِلُونَ
(ਹੇ ਲੋਕੋ!) ਉਸ ਨੇ ਤੁਹਾਡੇ (ਸਮਝਾਉਣ) ਲਈ ਤੁਹਾਡੇ ਵਿੱਚੋਂ ਹੀ ਇਕ ਉਦਾਹਰਨ ਦਿੱਤੀ ਹੈ ਕਿ ਜੋ ਅਸੀਂ ਤੁਹਾਨੂੰ ਰਿਜ਼ਕ ਦਿੱਤਾ ਹੈ, ਕੀ ਉਸ ਵਿਚ ਤੁਹਾਡੇ ਗ਼ੁਲਾਮਾਂ (ਅਧੀਨ ਲੋਕਾਂ) ਵਿੱਚੋਂ ਵੀ ਕੋਈ ਸਾਂਝੀ ਹੋ ਸਕਦਾ ਹੈ ? ਕੀ ਤੁਸੀਂ ਅਤੇ ਉਹ ਇਕੋ ਬਰਾਬਰ ਹੋ ? ਕੀ ਤੁਸੀਂ (ਆਪਣੇ ਮਾਲ ’ਚੋਂ ਖ਼ਰਚ ਕਰਦੇ ਹੋਏ) ਉਹਨਾਂ ਤੋਂ ਇਸ ਤਰ੍ਹਾਂ ਡਰਦੇ ਹੋ ਜਿਵੇਂ ਆਪਣੇ ਸਾਂਝੀਆਂ ਤੋਂ ਡਰਦੇ ਹੋ ? ਇਸ ਤਰ੍ਹਾਂ ਅਸੀਂ ਸਮਝ ਰੱਖਣ ਵਾਲਿਆਂ ਲਈ ਆਪਣੀਆਂ ਨਿਸ਼ਾਨੀਆਂ ਖੋਲ੍ਹ-ਖੋਲ੍ਹ ਕੇ ਬਿਆਨ ਕਰਦੇ ਹਾਂ।