30 : 33
وَإِذَا مَسَّ ٱلنَّاسَ ضُرّٞ دَعَوۡاْ رَبَّهُم مُّنِيبِينَ إِلَيۡهِ ثُمَّ إِذَآ أَذَاقَهُم مِّنۡهُ رَحۡمَةً إِذَا فَرِيقٞ مِّنۡهُم بِرَبِّهِمۡ يُشۡرِكُونَ
ਜਦੋਂ ਲੋਕਾਂ ’ਤੇ ਕੋਈ ਬਿਪਤਾ ਆਉਂਦੀ ਹੈ ਤਾਂ ਉਹ (ਮਦਦ ਲਈ) ਆਪਣੇ ਰੱਬ ਵੱਲ ਮੁੜ ਆਉਂਦੇ ਹਨ ਤੇ ਉਸੇ ਤੋਂ ਦੁਆਵਾਂ ਮੰਗਦੇ ਹਨ ਫੇਰ ਜਦੋਂ ਉਹ ਆਪਣੇ ਵੱਲੋਂ ਉਹਨਾਂ ਨੂੰ ਆਪਣੀਆਂ ਮਿਹਰਾਂ ਦਾ ਸੁਆਦ ਚਖਾਉਂਦਾ ਹੈ (ਭਾਵ ਬਿਪਤਾ ਦੂਰ ਕਰ ਦਿੰਦਾ ਹੈ)। ਤਾਂ ਉਹਨਾਂ ਵਿੱਚੋਂ ਕਈ ਲੋਕ ਆਪਣੇ ਰੱਬ ਨਾਲ ਸ਼ਿਰਕ ਕਰਨ ਲੱਗ ਜਾਂਦੇ।