30 : 36
وَإِذَآ أَذَقۡنَا ٱلنَّاسَ رَحۡمَةٗ فَرِحُواْ بِهَاۖ وَإِن تُصِبۡهُمۡ سَيِّئَةُۢ بِمَا قَدَّمَتۡ أَيۡدِيهِمۡ إِذَا هُمۡ يَقۡنَطُونَ
ਜਦੋਂ ਅਸੀਂ ਲੋਕਾਂ ਨੂੰ ਆਪਣੀਆਂ ਮਿਹਰਾਂ ਦਾ ਸੁਆਦ ਚਖਾਉਂਦੇ ਹਾਂ ਤਾਂ ਉਹ ਖ਼ੁਸ਼ ਹੋ ਜਾਂਦੇ ਹਨ ਅਤੇ ਜਦੋਂ ਉਹਨਾਂ ਦੇ ਆਪਣੇ ਹੱਥੀਂ ਅੱਗੇ ਭੇਜੀਆਂ ਹੋਈਆਂ ਕਰਤੂਤਾਂ ਕਾਰਨ ਕੋਈ ਮੁਸੀਬਤ ਆ ਜਾਵੇ ਤਾਂ ਝੱਟ (ਰੱਬ ਦੀਆਂ ਮਿਹਰਾਂ ਤੋਂ) ਬੇ-ਆਸ ਹੋ ਜਾਂਦੇ ਹਨ।