34 : 15
لَقَدۡ كَانَ لِسَبَإٖ فِي مَسۡكَنِهِمۡ ءَايَةٞۖ جَنَّتَانِ عَن يَمِينٖ وَشِمَالٖۖ كُلُواْ مِن رِّزۡقِ رَبِّكُمۡ وَٱشۡكُرُواْ لَهُۥۚ بَلۡدَةٞ طَيِّبَةٞ وَرَبٌّ غَفُورٞ
ਸਬਾ (ਕੌਮ) ਲਈ ਉਸ ਦੀ ਆਪਣੀ ਬਸਤੀ ਵਿਚ ਇਕ ਵੱਡੀ (ਰੱਬ ਦੀ) ਨਿਸ਼ਾਨੀ ਮੌਜੂਦ ਸੀ। ਇਸ (ਬਸਤੀ) ਦੇ ਸੱਜੇ ਤੇ ਖੱਬੇ ਪਾਸੇ ਦੋ ਬਾਗ਼ ਸਨ। ਅਸੀਂ ਉਹਨਾਂ (ਬਸਤੀ ਵਾਲਿਆਂ) ਨੂੰ ਹੁਕਮ ਦਿੱਤਾ ਕਿ ਤੁਸੀਂ ਆਪਣੇ ਰੱਬ ਦੀ ਬਖ਼ਸ਼ੀ ਹੋਈ ਰੋਜ਼ੀ ਖਾਓ ਅਤੇ ਉਸ ਦਾ ਧੰਨਵਾਦ ਕਰੋ। ਇਹ ਪਵਿੱਤਰ ਬਸਤੀ ਹੈ ਅਤੇ ਤੁਹਾਡਾ ਰੱਬ ਵੱਡਾ ਬਖ਼ਸ਼ਣਹਾਰ ਹੈ।