Skip to content
سَبإ /

ਆਇਤ 33

34 : 33

ਆਇਤ 33 of سَبإ (34 : 33). This page carries the verse in the Uthmani script with a translation of its meaning, at a stable URL that can be cited on its own.

سَبإ ਆਇਤਾਂ 54
ਸੂਰਤ · سَبإ
ਪੰਜਾਬੀ · Arif
34 : 33

وَقَالَ ٱلَّذِينَ ٱسۡتُضۡعِفُواْ لِلَّذِينَ ٱسۡتَكۡبَرُواْ بَلۡ مَكۡرُ ٱلَّيۡلِ وَٱلنَّهَارِ إِذۡ تَأۡمُرُونَنَآ أَن نَّكۡفُرَ بِٱللَّهِ وَنَجۡعَلَ لَهُۥٓ أَندَادٗاۚ وَأَسَرُّواْ ٱلنَّدَامَةَ لَمَّا رَأَوُاْ ٱلۡعَذَابَۚ وَجَعَلۡنَا ٱلۡأَغۡلَٰلَ فِيٓ أَعۡنَاقِ ٱلَّذِينَ كَفَرُواْۖ هَلۡ يُجۡزَوۡنَ إِلَّا مَا كَانُواْ يَعۡمَلُونَ

(ਜਵਾਬ ਵਿਚ) ਉਹ ਕਮਜ਼ੋਰ ਲੋਕ ਉਹਨਾਂ ਘਮੰਡੀਆਂ ਨੂੰ ਆਖਣਗੇ ਕਿ ਨਹੀਂ, ਸਗੋਂ ਤੁਹਾਡੀਆਂ ਦਿਨ-ਰਾਤ ਦੀਆਂ ਚਾਲਾਂ ਨੇ ਹੀ ਸਾਨੂੰ (ਈਮਾਨ ਲਿਆਉਣ ਤੋਂ) ਰੋਕ ਰੱਖਿਆ ਸੀ। ਤੁਸੀਂ ਸਾਨੂੰ ਅੱਲਾਹ ਨਾਲ ਕੁਫ਼ਰ ਕਰਨ ਲਈ ਅਤੇ ਉਸ ਦੇ ਨਾਲ ਸਾਂਝੀ ਬਣਾਉਣ ਲਈ ਹੁਕਮ ਦਿੰਦੇ ਸੀ। ਜਦੋਂ ਉਹ (ਕਮਜ਼ੋਰ ਲੋਕ) ਅਜ਼ਾਬ ਵੇਖਣਗੇ ਤਾਂ ਉਹ ਪਛਤਾਵੇ ਨੂੰ ਆਪਣੇ ਦਿਲਾਂ ਵਿਚ ਗੁਪਤ ਰੱਖਣ ਦੀ ਕੋਸ਼ਿਸ਼ ਕਰਨਗੇ ਅਤੇ (ਜਿਨ੍ਹਾਂ ਨੇ ਘਮੰਡ ਵਿਚ ਆਕੇ) ਇਨਕਾਰ ਕੀਤਾ ਸੀ ਅਸੀਂ ਉਹਨਾਂ ਦੇ ਗਲਿਆਂ ਵਿਚ ਤੌਕ (ਪਟੇ) ਪਾ ਦਿਆਂਗੇ, ਉਹਨਾਂ ਨੂੰ ਉਹਨਾਂ ਦੇ ਕੀਤੇ ਕਰਮਾਂ ਦਾ ਬਦਲਾ ਦਿੱਤਾ ਜਾਵੇਗਾ।