35 : 44
أَوَلَمۡ يَسِيرُواْ فِي ٱلۡأَرۡضِ فَيَنظُرُواْ كَيۡفَ كَانَ عَٰقِبَةُ ٱلَّذِينَ مِن قَبۡلِهِمۡ وَكَانُوٓاْ أَشَدَّ مِنۡهُمۡ قُوَّةٗۚ وَمَا كَانَ ٱللَّهُ لِيُعۡجِزَهُۥ مِن شَيۡءٖ فِي ٱلسَّمَٰوَٰتِ وَلَا فِي ٱلۡأَرۡضِۚ إِنَّهُۥ كَانَ عَلِيمٗا قَدِيرٗا
ਕੀ ਉਹ (ਮੱਕੇ ਦੇ) ਲੋਕ ਧਰਤੀ ਉੱਤੇ ਤੁਰੇ ਫਿਰੇ ਨਹੀਂ, ਜਿਸ ਤੋਂ ਉਹਨਾਂ ਨੂੰ ਪਤਾ ਲੱਗਦਾ ਕਿ ਜਿਹੜੇ ਲੋਕੀ ਉਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ, ਉਹਨਾਂ ਦਾ ਅੰਤ ਕਿਹੋ ਜਿਹਾ ਹੋਇਆ ਸੀ ਜਦ ਕਿ ਉਹ ਉਹਨਾਂ ਤੋਂ ਕਿਤੇ ਵੱਧ ਸ਼ਕਤੀਸ਼ਾਲੀ ਸੀ। ਅੱਲਾਹ ਅਜਿਹਾ ਨਹੀਂ ਕਿ ਕੋਈ ਚੀਜ਼ ਉਸ ਨੂੰ ਅਕਾਸ਼ਾਂ ਵਿਚ ਤੇ ਧਰਤੀ ਵਿਚ ਬੇਵਸ ਕਰ ਦੇਵੇ। ਉਹ ਸਭ ਕੁੱਝ ਜਾਣਦਾ ਹੈ ਅਤੇ ਹਰੇਕ ਪ੍ਰਕਾਰ ਦੀ ਸਮਰਥਾ ਰੱਖਦਾ ਹੈ।