35 : 9
وَٱللَّهُ ٱلَّذِيٓ أَرۡسَلَ ٱلرِّيَٰحَ فَتُثِيرُ سَحَابٗا فَسُقۡنَٰهُ إِلَىٰ بَلَدٖ مَّيِّتٖ فَأَحۡيَيۡنَا بِهِ ٱلۡأَرۡضَ بَعۡدَ مَوۡتِهَاۚ كَذَٰلِكَ ٱلنُّشُورُ
ਅਤੇ ਅੱਲਾਹ ਹੀ ਉਹਨਾਂ ਹਵਾਵਾਂ ਨੂੰ ਭੇਜਦਾ ਹੈ ਜਿਹੜੀਆਂ ਬੱਦਲਾਂ ਨੂੰ ਚੁੱਕਦੀਆਂ ਹਨ, ਫੇਰ ਅਸੀਂ ਉਹਨਾਂ ਬੱਦਲਾਂ ਨੂੰ ਮੁਰਦਾ (ਬੰਜਰ) ਧਰਤੀ ਵੱਲ ਭੇਜਦੇ ਹਾਂ ਅਤੇ ਇਹਨਾਂ (ਬੱਦਲਾਂ) ਰਾਹੀਂ ਉਸੇ ਧਰਤੀ ਨੂੰ ਉਸ ਦੀ ਮੌਤ (ਉਜਾੜ) ਤੋਂ ਮਗਰੋਂ ਜਿਊਂਦਾ (ਉਪਜਾਊ) ਕਰ ਦਿੰਦੇ ਹਾਂ। ਇਸੇ ਪ੍ਰਕਾਰ (ਤੁਸੀਂ ਸਭ ਨੇ ਵੀ ਕਿਆਮਤ ਦਿਹਾੜੇ) ਮੁੜ ਜਿਊਂਦਾ ਹੋਣਾ ਹੈ।