Skip to content
ਸੂਰਤਾਂ ਦੀ ਸੂਚੀ /

الزُّمَر

الزُّمَر is chapter 39 of the Quran and has 75 verses. This page presents it in full in the Uthmani script, with a verse-by-verse translation of its meaning.

75 ਆਇਤਾਂ ਸੂਰਤ ਨੰਬਰ 39
ਆਇਤ ਉੱਤੇ ਜਾਓ
ਪੰਜਾਬੀ · Arif
بِسْمِ ٱللَّهِ ٱلرَّحْمَٰنِ ٱلرَّحِيمِ

تَنزِيلُ ٱلۡكِتَٰبِ مِنَ ٱللَّهِ ٱلۡعَزِيزِ ٱلۡحَكِيمِ

ਇਹ ਕਿਤਾਬ (.ਕੁਰਆਨ) ਉਸ ਅੱਲਾਹ ਵੱਲੋਂ (ਹੱਕ ਸੱਚ ਨਾਲ) ਉਤਾਰੀ ਗਈ ਹੈ ਜਿਹੜਾ ਜ਼ੋਰਾਵਰ ਅਤੇ ਹਿਕਮਤ (ਦਾਨਾਈ) ਵਾਲਾ ਹੈ।

إِنَّآ أَنزَلۡنَآ إِلَيۡكَ ٱلۡكِتَٰبَ بِٱلۡحَقِّ فَٱعۡبُدِ ٱللَّهَ مُخۡلِصٗا لَّهُ ٱلدِّينَ

ਬੇਸ਼ੱਕ ਅਸੀਂ ਇਸ ਕਿਤਾਬ (.ਕੁਰਆਨ) ਨੂੰ ਤੁਹਾਡੇ ਵੱਲ (ਹੇ ਮੁਹੰਮਦ ਸ:) ਹੱਕ ਨਾਲ ਨਾਜ਼ਿਲ ਕੀਤੀ ਹੈ। ਸੋ ਤੁਸੀਂ ਅੱਲਾਹ ਲਈ ਆਪਣੀ ਬੰਦਗੀ ਨੂੰ ਨਿਰੋਲ ਕਰਦੇ ਹੋਏ ਉਸੇ ਦੀ ਹੀ ਇਬਾਦਤ ਕਰੋ।

أَلَا لِلَّهِ ٱلدِّينُ ٱلۡخَالِصُۚ وَٱلَّذِينَ ٱتَّخَذُواْ مِن دُونِهِۦٓ أَوۡلِيَآءَ مَا نَعۡبُدُهُمۡ إِلَّا لِيُقَرِّبُونَآ إِلَى ٱللَّهِ زُلۡفَىٰٓ إِنَّ ٱللَّهَ يَحۡكُمُ بَيۡنَهُمۡ فِي مَا هُمۡ فِيهِ يَخۡتَلِفُونَۗ إِنَّ ٱللَّهَ لَا يَهۡدِي مَنۡ هُوَ كَٰذِبٞ كَفَّارٞ

ਹੁਸ਼ਿਆਰ ਰਹੋ! ਬੰਦਗੀ ਨਿਰੋਲ ਅੱਲਾਹ ਲਈ ਹੀ ਹੈ ਅਤੇ ਜਿਨ੍ਹਾਂ ਲੋਕਾਂ ਨੇ ਉਸ (ਅੱਲਾਹ) ਤੋਂ ਛੁੱਟ ਹੋਰਾਂ ਨੂੰ ਆਪਣਾ ਸਰਪਰਸਤ ਬਣਾ ਰੱਖਿਆ ਹੈ, (ਉਹ ਆਖਦੇ ਹਨ) ਕਿ ਅਸੀਂ ਤਾਂ ਉਹਨਾਂ ਦੀ ਇਬਾਦਤ ਇਸ ਲਈ ਕਰਦੇ ਹਾਂ ਕਿ ਉਹ ਸਾਨੂੰ ਅੱਲਾਹ ਦੇ ਵੱਧ ਨੇੜੇ ਕਰ ਦੇਣਗੇ। ਅੱਲਾਹ ਜ਼ਰੂਰ ਹੀ ਉਹਨਾਂ ਵਿਚਾਲੇ ਉਹਨਾਂ ਸਾਰੀਆਂ ਗੱਲਾਂ ਦਾ ਨਿਬੇੜਾ ਕਰ ਦੇਵੇਗਾ ਜਿਨ੍ਹਾਂ ਵਿਚ ਉਹ ਮੱਤਭੇਦ ਕਰਦੇ ਹਨ। ਬੇਸ਼ੱਕ ਅੱਲਾਹ ਝੂਠਿਆਂ ਅਤੇ ਨਾ-ਸ਼ੁਕਰਿਆਂ ਨੂੰ ਸਿੱਧੀ ਰਾਹ ਨਹੀਂ ਵਿਖਾਉਂਦਾ।

لَّوۡ أَرَادَ ٱللَّهُ أَن يَتَّخِذَ وَلَدٗا لَّٱصۡطَفَىٰ مِمَّا يَخۡلُقُ مَا يَشَآءُۚ سُبۡحَٰنَهُۥۖ هُوَ ٱللَّهُ ٱلۡوَٰحِدُ ٱلۡقَهَّارُ

ਜੇਕਰ ਅੱਲਾਹ ਦੀ ਇੱਛਾ (ਆਪਣੇ ਲਈ) ਪੁੱਤਰ ਧਾਪਣ ਦੀ ਹੁੰਦੀ ਤਾਂ ਆਪਣੀ ਰਚਾਈ ਰਚਨਾ ਵਿੱਚੋਂ ਜਿਸ ਨੂੰ ਚਾਹੁੰਦਾ ਚੁਣ ਲੈਂਦਾ, ਜਦ ਕਿ ਅੱਲਾਹ ਤਾਂ ਇਹਨਾਂ ਗੱਲਾਂ ਤੋਂ ਪਾਕ ਹੈ ਉਹ ਅੱਲਾਹ ਇੱਕੋ-ਇਕ ਹੈ ਅਤੇ ਸ਼ਕਤੀਸ਼ਾਲੀ ਹੈ।

Explanation & meanings · 1
  1. ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 116/2

خَلَقَ ٱلسَّمَٰوَٰتِ وَٱلۡأَرۡضَ بِٱلۡحَقِّۖ يُكَوِّرُ ٱلَّيۡلَ عَلَى ٱلنَّهَارِ وَيُكَوِّرُ ٱلنَّهَارَ عَلَى ٱلَّيۡلِۖ وَسَخَّرَ ٱلشَّمۡسَ وَٱلۡقَمَرَۖ كُلّٞ يَجۡرِي لِأَجَلٖ مُّسَمًّىۗ أَلَا هُوَ ٱلۡعَزِيزُ ٱلۡغَفَّٰرُ

ਉਸ ਨੇ ਅਕਾਸ਼ਾਂ ਤੇ ਧਰਤੀ ਨੂੰ ਹੱਕ ਨਾਲ ਸਾਜਿਆ। ਉਹ ਰਾਤ ਨੂੰ ਦਿਨ ਵਿਚ ਅਤੇ ਦਿਨ ਨੂੰ ਰਾਤ ਵਿਚ ਵਲੇਟਦਾ ਹੈ। ਉਸੇ ਨੇ ਸੂਰਜ ਅਤੇ ਚੰਨ ਨੂੰ ਕੰਮ ਲਾ ਰੱਖਿਆ ਹੈ, ਹਰੇਕ ਇਕ ਨਿਯਤ ਸਮੇਂ ਤੀਕ ਚੱਲ ਰਿਹਾ ਹੈ। ਸੱਚ ਜਾਣੋ, ਕਿ ਉਹ ਜ਼ੋਰਾਵਰ ਤੇ ਬਖ਼ਸ਼ਣਹਾਰ ਹੈ।