Skip to content
ਅਨ ਨਿਸਾ /

ਆਇਤ 154

4 : 154

ਆਇਤ 154 of ਅਨ ਨਿਸਾ (4 : 154). This page carries the verse in the Uthmani script with a translation of its meaning, at a stable URL that can be cited on its own.

ਅਨ ਨਿਸਾ ਆਇਤਾਂ 176
ਸੂਰਤ · ਅਨ ਨਿਸਾ
ਪੰਜਾਬੀ · Arif
4 : 154

وَرَفَعۡنَا فَوۡقَهُمُ ٱلطُّورَ بِمِيثَٰقِهِمۡ وَقُلۡنَا لَهُمُ ٱدۡخُلُواْ ٱلۡبَابَ سُجَّدٗا وَقُلۡنَا لَهُمۡ لَا تَعۡدُواْ فِي ٱلسَّبۡتِ وَأَخَذۡنَا مِنۡهُم مِّيثَٰقًا غَلِيظٗا

ਅਤੇ (ਹੁਕਮਾਂ ਦੀ ਪਾਲਣਾ ਕਰਨ ਦਾ) ਇਕਰਾਰ ਲੈਣ ਲਈ ਅਸੀਂ ਉਹਨਾਂ (ਦੇ ਸਿਰਾਂ) ਉੱਤੇ ਤੂਰ ਪਹਾੜ ਝੁਕਾ ਦਿੱਤਾ ਅਤੇ ਉਹਨਾਂ ਨੂੰ ਹੁਕਮ ਦਿੱਤਾ ਕਿ ਸ਼ਹਿਰ ਦੇ ਬੂਹੇ ਵਿਚ ਦੀ ਝੁਕਦੇ ਹੋਏ ਪਰਵੇਸ਼ ਕਰੋ। ਅਤੇ ਅਸੀਂ ਉਹਨਾਂ ਨੂੰ ਇਹ ਵੀ ਕਿਹਾ ਕਿ ਹਫ਼ਤੇ ਵਾਲੇ ਦਿਨ (ਭਾਵ ਸ਼ਨਿਚਰਵਾਰ) ਕੋਈ ਵਧੀਕੀ ਨਾ ਕਰਨਾ ਅਤੇ ਇਸ ਗੱਲ ਲਈ ਉਹਨਾਂ ਤੋਂ ਪੱਕਾ ਬਚਨ ਲਿਆ ਸੀ।

Explanation & meanings · 1
  1. ਹਜ਼ਰਤ ਅਬੂ-ਹੁਰੈਰਾ ਦੱਸਦੇ ਹਨ ਕਿ ਨਬੀ ਕਰੀਮ ਸ: ਦਾ ਫ਼ਰਮਾਨ ਹੇ, ਬਨੀ ਇਸਰਾਈਲ ਨੂੰ ਹੁਕਮ ਦਿੱਤਾ ਗਿਆ ਸੀ ਕਿ ਸ਼ਹਿਰ ਦੇ ਬੂਹਿਆਂ ਵਿਚ ਸਿਜਦਾ ਕਰਦੇ ਹੋਏ ਅਤੇ ਹਿੱਤਾਤੁਨ (ਸਾਡੀ ਤੌਬਾ ਕਬੂਲ ਕਰ) ਕਹਿੰਦੇ ਹੋਏ ਦਾਖ਼ਿਲ ਹੋਣ, ਪਰ ਉਹਨਾਂ ਨੇ ਹੁਕਮ ਬਦਲ ਦਿੱਤਾ, ਸਿਜਦੇ ਦੀ ਥਾਂ ਘਿਸੜਦੇ ਹੋਏ ਅਤੇ ਹੁਬਤਾਤੁਨ ਫ਼ੀ ਸ਼ਾਅਰਾਹ (ਸੱਟੇ ਵਿਚ ਦਾਣਾ) ਕਹਿੰਦੇ ਹੋਏ ਸ਼ਹਿਰ ਵਿਚ ਦਾਖ਼ਲ ਹੋਏ। (ਸਹੀ ਬੁਖ਼ਾਰੀ, ਹਦੀਸ: 3403)