Skip to content
النِّسَاء /

ਆਇਤ 171

4 : 171

ਆਇਤ 171 of النِّسَاء (4 : 171). This page carries the verse in the Uthmani script with a translation of its meaning, at a stable URL that can be cited on its own.

النِّسَاء ਆਇਤਾਂ 176
ਸੂਰਤ · النِّسَاء
ਪੰਜਾਬੀ · Arif
4 : 171

يَٰٓأَهۡلَ ٱلۡكِتَٰبِ لَا تَغۡلُواْ فِي دِينِكُمۡ وَلَا تَقُولُواْ عَلَى ٱللَّهِ إِلَّا ٱلۡحَقَّۚ إِنَّمَا ٱلۡمَسِيحُ عِيسَى ٱبۡنُ مَرۡيَمَ رَسُولُ ٱللَّهِ وَكَلِمَتُهُۥٓ أَلۡقَىٰهَآ إِلَىٰ مَرۡيَمَ وَرُوحٞ مِّنۡهُۖ فَـَٔامِنُواْ بِٱللَّهِ وَرُسُلِهِۦۖ وَلَا تَقُولُواْ ثَلَٰثَةٌۚ ٱنتَهُواْ خَيۡرٗا لَّكُمۡۚ إِنَّمَا ٱللَّهُ إِلَٰهٞ وَٰحِدٞۖ سُبۡحَٰنَهُۥٓ أَن يَكُونَ لَهُۥ وَلَدٞۘ لَّهُۥ مَا فِي ٱلسَّمَٰوَٰتِ وَمَا فِي ٱلۡأَرۡضِۗ وَكَفَىٰ بِٱللَّهِ وَكِيلٗا

ਹੇ ਕਿਤਾਬ ਵਾਲਿਓ (ਯਹੂਦੀ ਤੇ ਈਸਾਈਓ)! ਆਪਣੇ ਧਰਮ ਦੀਆਂ ਹੱਦਾਂ ਤੋਂ ਨਾ ਲੰਘੋ (ਭਾਵ ਜੋ ਅੱਲਾਹ ਨੇ ਆਦੇਸ਼ ਦਿੱਤੇ ਹਨ, ਉਹਨਾਂ ਨੂੰ ਹੀ ਮੰਨੋ) ਅਤੇ ਅੱਲਾਹ ਦੇ ਸੰਬੰਧ ਵਿਚ ਸਚਾੱਈ ਤੋਂ ਛੁੱਟ ਹੋਰ ਕੁੱਝ ਵੀ ਨਾ ਕਹੋ। ਬੇਸ਼ੱਕ ਮਰੀਅਮ ਦਾ ਪੁੱਤਰ ਈਸਾ ਤਾਂ ਕੇਵਲ ਅੱਲਾਹ ਦਾ ਰਸੂਲ ਹੇ ਅਤੇ (ਉਸ ਦਾ ਜਨਮ) ਉਸ (ਅੱਲਾਹ ਦੇ) ਇਕ ਬੋਲ (ਹੁਕਮ ਦੁਆਰਾ ਹੋਇਆ) ਹੇ ਜਿਸ ਨੂੰ ਉਸ ਨੇ ਮਰੀਅਮ ਵੱਲ ਘੱਲਿਆ, ਉਹ ਉਸ ਵੱਲੋਂ ਇਕ ਰੂਹ ਹੇ। ਸੋ ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਉੱਤੇ ਈਮਾਨ ਲਿਆਓ ਅਤੇ ਇਹ ਨਾ ਕਹੋ ਕਿ ਇਸ਼ਟ ਤਿੰਨ ਹਨ, ਇਹ ਗੱਲ ਕਹਿਣ ਤੋਂ ਬਾਜ਼ ਆ ਜਾਓ ਇਸੇ ਵਿਚ ਹੀ ਤੁਹਾਡੀ ਭਲਾਈ ਹੇ। ਪੂਜਣਯੋਗ ਤਾਂ ਕੇਵਲ ਅੱਲਾਹ ਹੀ ਹੇ ਅਤੇ ਇਸ ਗੱਲ ਤੋਂ ਪਾਕ ਹੇ ਕਿ ਉਸ ਦੇ ਕੋਈ ਔੌਲਾਦ ਵੀ ਹੋਵੇ। ਸਭ ਕੁੱਝ ਉਸੇ ਲਈ ਹੇ ਜਿਹੜਾ ਆਸਾਮਾਨਾਂ ਅਤੇ ਧਰਤੀ ਵਿਚ ਹੇ ਅਤੇ ਸਾਰੇ ਕੰਮਾਂ ਨੂੰ ਸਿਰੇ ਚਾੜ੍ਹਣ ਲਈ ਅੱਲਾਹ ਹੀ ਬਥੇਰਾ ਹੇ।

Explanation & meanings · 1
  1. ਨਬੀ ਕਰੀਮ ਸ: ਨੇ ਫ਼ਰਮਾਇਆ ਜਿਸ ਕਿਸੇ ਨੇ ਵੀ ਇਸ ਦੀ ਗਵਾਹੀ ਦਿੱਤੀ ਕਿ ਅੱਲਾਹ ਤੋਂ ਛੁੱਟ ਕੋਈ ਇਸ਼ਟ ਨਹੀਂ, ਉਹ ਇਕ ਹੀ ਹੇ, ਉਸ ਦਾ ਕੋਈ ਸਾਂਝੀ ਨਹੀਂ ਅਤੇ ਬੇਸ਼ੱਕ ਹਜ਼ਰਤ ਮੁਹੰਮਦ ਸ: ਅੱਲਾਹ ਦੇ ਬੰਦੇ ਅਤੇ ਉਸ ਦੇ ਰਸੂਲ ਹਨ, ਅਤੇ ਇਸ ਗੱਲ ਦੀ ਗਵਾਹੀ ਵੀ ਦਿੱਤੀ ਕਿ ਬੇਸ਼ੱਕ ਹਜ਼ਰਤ ਈਸਾ ਵੀ ਅੱਲਾਹ ਦੇ ਬੰਦੇ ਅਤੇ ਉਸ ਦੇ ਰਸੂਲ ਅਤੇ ਉਸ ਦਾ ਕਲਮਾ ਹਨ ਜਿਹੜਾ ਕਿ ਉਸ ਨੇ ਹਜ਼ਰਤ ਮਰੀਅਮ ਵੱਲ ਘੱਲਿਆ ਸੀ ਅਤੇ ਉਸੇ ਵੱਲੋਂ ਪੈਦਾ ਕੀਤੀ ਹੋਈ ਇਕ ਰੂਹ ਹਨ ਅਤੇ ਜੰਨਤ ਤੇ ਨਰਕ ਦਾ ਹੋਣਾ ਹੱਕ ਹੇ ਤਾਂ ਅੱਲਾਹ ਤਆਲਾ ਉਸ ਨੂੰ ਜੰਨਤ ਵਿਚ ਦਾਖ਼ਲ ਕਰ ਦੇਵੇਗਾ ਭਾਵੇਂ ਉਸ ਦੇ ਅਮਲ ਕਿਹੋ ਜਹਿ ਵੀ ਹੋਣ (ਚਾਹੇ ਸਜ਼ਾ ਤੋਂ ਬਾਅਦ ਜੰਨਤ ਵਿਚ ਜਾਵੇ ਜਾਂ ਪਹਿਲਾਂ, ਜਾਣਾ ਤਾਂ ਇਕ ਮੋਮਿਨ ਨੇ ਜੰਨਤ ਵਿਚ ਲਾਜ਼ਮੀ ਹੇ)। (ਸਹੀ ਬੁਖ਼ਾਰੀ, ਹਦੀਸ: 3435)