4 : 31
إِن تَجۡتَنِبُواْ كَبَآئِرَ مَا تُنۡهَوۡنَ عَنۡهُ نُكَفِّرۡ عَنكُمۡ سَيِّـَٔاتِكُمۡ وَنُدۡخِلۡكُم مُّدۡخَلٗا كَرِيمٗا
ਜੇਕਰ ਤੁਸੀਂ ਉਹਨਾਂ ਵੱਡੇ ਗੁਨਾਹਾਂ ਤੋਂ ਬਚਦੇ ਰਹੋਗੇ ਜਿਨ੍ਹਾਂ ਤੋਂ ਤੁਹਾਨੂੰ ਰੋਕਿਆ ਗਿਆ ਹੇ ਤਾਂ ਅਸੀਂ ਤੁਹਾਡੇ ਛੋਟੇ-ਛੋਟੇ ਗੁਨਾਹਾਂ ਨੂੰ ਤੁਹਾਥੋਂ ਦੂਰ ਕਰ ਦੇਵਾਂਗੇ ਅਤੇ ਤੁਹਾਨੂੰ ਇੱਜ਼ਤ ਮਾਨ ਵਾਲੀ ਥਾਂ (ਸਵਰਗ) ਵਿਚ ਦਾਖ਼ਲ ਕਰਾਂਗੇ।
Explanation & meanings · 1
- ਇਸ ਆਇਤ ਵਿਚ ਗੁਨਾਹੇ ਕਬੀਰਾ (ਮਹਾਂ ਪਾਪ) ਤੋਂ ਬਚਨ ਦੀ ਹਿਦਾਇਤ ਕੀਤੀ ਗਈ ਹੇ। ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 130\\ 3