وَقَالَ رَجُلٞ مُّؤۡمِنٞ مِّنۡ ءَالِ فِرۡعَوۡنَ يَكۡتُمُ إِيمَٰنَهُۥٓ أَتَقۡتُلُونَ رَجُلًا أَن يَقُولَ رَبِّيَ ٱللَّهُ وَقَدۡ جَآءَكُم بِٱلۡبَيِّنَٰتِ مِن رَّبِّكُمۡۖ وَإِن يَكُ كَٰذِبٗا فَعَلَيۡهِ كَذِبُهُۥۖ وَإِن يَكُ صَادِقٗا يُصِبۡكُم بَعۡضُ ٱلَّذِي يَعِدُكُمۡۖ إِنَّ ٱللَّهَ لَا يَهۡدِي مَنۡ هُوَ مُسۡرِفٞ كَذَّابٞ
ਫ਼ਿਰਔਨ ਦੇ ਪਰਿਵਾਰ ਵਿੱਚੋਂ ਇਕ ਮੋਮਿਨ ਪੁਰਸ਼, ਜਿਸ ਨੇ ਆਪਣੇ ਈਮਾਨ ਨੂੰ ਲੁਕਾਇਆ ਹੋਇਆ ਸੀ, ਆਖਣ ਲਗਿਆ, ਕੀ ਤੁਸੀਂ ਇਸ ਵਿਅਕਤੀ ਨੂੰ ਕੇਵਲ ਇਸ ਲਈ ਕਤਲ ਕਰਦੇ ਹੋ ਕਿ ਉਹ ਕਹਿੰਦਾ ਹੈ ਕਿ ਮੇਰਾ ਰੱਬ ਅੱਲਾਹ ਹੈ ਅਤੇ ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ (ਨਬੀ ਹੋਣ ਦੀਆਂ) ਖੁੱਲ੍ਹੀਆਂ ਦਲੀਲਾਂ ਲੈ ਕੇ ਆਇਆ ਹੈ ? ਜੇ ਉਹ ਝੂਠਾ ਹੈ ਤਾਂ ਉਸ ਦਾ ਝੂਠ ਆਪ ਉਸੇ ’ਤੇ ਆ ਪਏਗਾ ਹੈ ਅਤੇ ਜੇ ਉਹ ਸੱਚਾ ਹੈ ਤਾਂ (ਅਜ਼ਾਬ) ਦਾ ਕੁੱਝ ਹਿੱਸਾ ਤੁਹਾਨੂੰ ਵੀ ਮਿਲੇਗਾ ਜਿਸ ਦਾ ਉਹ ਤੁਹਾਨੂੰ ਵਾਅਦਾ ਕਰਦਾ ਹੈ। ਬੇਸ਼ੱਕ ਅੱਲਾਹ ਉਸ ਵਿਅਕਤੀ ਨੂੰ ਸਿੱਧੀ ਰਾਹ ਨਹੀਂ ਵਿਖਾਉਂਦਾ ਜਿਹੜਾ (ਨਾ-ਫ਼ਰਮਾਨੀ ਵਿਚ) ਹੱਦੋਂ ਟੱਪਣ ਵਾਲਾ ਹੋਵੇ ਅਤੇ (ਨਾਲ ਹੀ) ਝੂਠਾ ਵੀ ਹੋਵੇ।