40 : 56
إِنَّ ٱلَّذِينَ يُجَٰدِلُونَ فِيٓ ءَايَٰتِ ٱللَّهِ بِغَيۡرِ سُلۡطَٰنٍ أَتَىٰهُمۡ إِن فِي صُدُورِهِمۡ إِلَّا كِبۡرٞ مَّا هُم بِبَٰلِغِيهِۚ فَٱسۡتَعِذۡ بِٱللَّهِۖ إِنَّهُۥ هُوَ ٱلسَّمِيعُ ٱلۡبَصِيرُ
ਜਿਹੜੇ ਲੋਕੀ ਅੱਲਾਹ ਦੀਆਂ ਆਇਤਾਂ (ਨਿਸ਼ਾਨੀਆਂ) ਵਿਚ, ਜਿਹੜੀਆਂ ਉਹਨਾਂ ਕੋਲ ਆ ਚੁੱਕੀਆਂ ਹਨ, ਬਿਨਾਂ ਕਿਸੇ ਦਲੀਲ ਤੋਂ ਝਗੜਦੇ ਹਨ ਉਹਨਾਂ ਦੇ ਦਿਲਾਂ ਵਿਚ ਵਡਿਆਈ ਦਾ ਭੂਤ ਸਵਾਰ ਹੈ, ਉਹ ਉਸ (ਵਡਿਆਈ) ਤਕ ਪਹੁੰਚ ਵੀ ਨਹੀਂ ਸਕਦੇ। ਸੋ ਤੁਸੀਂ (ਉਹਨਾਂ ਦੀਆਂ ਸ਼ਰਾਰਤਾਂ ਤੋਂ) ਅੱਲਾਹ ਦੀ ਪਨਾਹ ਮੰਗਦੇ ਰਹੋ। ਬੇਸ਼ੱਕ ਉਹੀਓ ਸੁਣਨ ਵਾਲਾ ਅਤੇ ਵੇਖਣ ਵਾਲਾ ਹੈ।