Skip to content
ਸੂਰਤਾਂ ਦੀ ਸੂਚੀ /

فُصِّلَت

فُصِّلَت is chapter 41 of the Quran and has 54 verses. This page presents it in full in the Uthmani script, with a verse-by-verse translation of its meaning.

54 ਆਇਤਾਂ ਸੂਰਤ ਨੰਬਰ 41
ਆਇਤ ਉੱਤੇ ਜਾਓ
ਪੰਜਾਬੀ · Arif
بِسْمِ ٱللَّهِ ٱلرَّحْمَٰنِ ٱلرَّحِيمِ

تَنزِيلٞ مِّنَ ٱلرَّحۡمَٰنِ ٱلرَّحِيمِ

(ਇਹ .ਕੁਰਆਨ) ਅਤਿਅੰਤ ਦਿਆਲੂ ਤੇ ਕ੍ਰਿਪਾ ਕਰਨ ਵਾਲੇ(ਅੱਲਾਹ) ਵੱਲੋਂ ਉਤਾਰਿਆ ਹੋਇਆ ਹੈ।

كِتَٰبٞ فُصِّلَتۡ ءَايَٰتُهُۥ قُرۡءَانًا عَرَبِيّٗا لِّقَوۡمٖ يَعۡلَمُونَ

ਇਹ ਅਜਿਹੀ ਕਿਤਾਬ ਹੈ, ਜਿਸ ਦੀਆਂ ਆਇਤਾਂ ਦਾ ਵਰਣਨ ਵਿਸਥਾਰ ਨਾਲ ਕੀਤਾ ਗਿਆ ਹੈ। ਇਹ .ਕੁਰਆਨ ਅਰਬੀ ਭਾਸ਼ਾ ਵਿਚ ਹੈ, ਉਹਨਾਂ ਲੋਕਾਂ ਲਈ (ਲਾਭਦਾਇਕ ਹੈ) ਜਿਹੜੇ ਗਿਆਨ ਰੱਖਦੇ ਹਨ।

بَشِيرٗا وَنَذِيرٗا فَأَعۡرَضَ أَكۡثَرُهُمۡ فَهُمۡ لَا يَسۡمَعُونَ

(ਇਹ .ਕੁਰਆਨ ਚੰਗੇ ਕੰਮ ਕਰਨ ਵਾਲਿਆਂ ਨੂੰ) ਖ਼ੁਸ਼ਖ਼ਬਰੀਆਂ ਅਤੇ (ਭੈੜੇ ਕੰਮ ਕਰਨ ਵਾਲਿਆਂ ਨੂੰ ਨਰਕ ਤੋਂ) ਡਰਾਉਣ ਵਾਲਾ ਹੈ। ਪਰ ਇਹਨਾਂ ਵਿੱਚੋਂ ਬਹੁਤਿਆਂ ਨੇ ਮੂੰਹ ਮੋੜ ਲਿਆ ਅਤੇ ਉਹ ਸੁਣਦੇ ਹੀ ਨਹੀਂ।

وَقَالُواْ قُلُوبُنَا فِيٓ أَكِنَّةٖ مِّمَّا تَدۡعُونَآ إِلَيۡهِ وَفِيٓ ءَاذَانِنَا وَقۡرٞ وَمِنۢ بَيۡنِنَا وَبَيۡنِكَ حِجَابٞ فَٱعۡمَلۡ إِنَّنَا عَٰمِلُونَ

ਉਹ ਆਖਦੇ ਹਨ ਕਿ (ਹੇ ਮੁਹੰਮਦ ਸ:!) ਤੂੰ ਸਾ` ਜਿਸ (.ਕੁਰਆਨ) ਵੱਲ ਬੁਲਾ ਰਿਹਾ ਹੈ, ਉਸ (ਤੋਂ ਬਚਨ) ਲਈ ਸਾਡੇ ਦਿਲ ਗ਼ਲਾਫ਼ਾਂ ਵਿਚ ਹਨ ਅਤੇ ਸਾਡੇ ਕੰਨਾਂ ਵਿਚ ਡਾਟ ਹਨ (ਤਾਂ ਜੋ ਅਸੀਂ ਨਾ ਸਮਝ ਸਕੀਏ ਨਾ ਸੁਣ ਸਕੀਏ) ਤੁਹਾਡੇ ਅਤੇ ਸਾਡੇ ਵਿਚਾਲੇ ਇਕ ਪੜਦਾ ਆ ਪਿਆ ਹੈ। ਸੋ ਤੂੰ ਆਪਣਾ ਕੰਮ ਕਰ, ਅਸੀਂ ਆਪਣਾ ਕੰਮ ਕਰੀਂ ਜਾਵਾਂਗੇ।