41 : 39
وَمِنۡ ءَايَٰتِهِۦٓ أَنَّكَ تَرَى ٱلۡأَرۡضَ خَٰشِعَةٗ فَإِذَآ أَنزَلۡنَا عَلَيۡهَا ٱلۡمَآءَ ٱهۡتَزَّتۡ وَرَبَتۡۚ إِنَّ ٱلَّذِيٓ أَحۡيَاهَا لَمُحۡيِ ٱلۡمَوۡتَىٰٓۚ إِنَّهُۥ عَلَىٰ كُلِّ شَيۡءٖ قَدِيرٌ
ਉਸ (ਰੱਬ) ਦੀਆਂ ਨਿਸ਼ਾਨੀਆਂ ਵਿੱਚੋਂ ਇਹ ਵੀ ਹੈ ਕਿ ਤੁਸੀਂ ਧਰਤੀ ਨੂੰ ਦਬੀ ਹੋਈ (ਬੰਜਰ) ਵੇਖਦੇ ਹੋ। ਜਦੋਂ ਅਸੀਂ ਉਸ ’ਤੇ ਮੀਂਹ ਪਾਉਂਦੇ ਹਾਂ ਤਾਂ ਉਹ ਹਰੀ ਭਰੀ ਹੋ ਉਠਦੀ ਹੈ। (ਇਸੇ ਤਰ੍ਹਾਂ) ਜਿਸ ਨੇ ਇਸ (ਧਰਤੀ) ਨੂੰ ਜਿਊਂਦਾ ਕੀਤਾ ਹੈ ਉਹ ਮੁਰਦਿਆਂ ਨੂੰ ਵੀ ਜਿਊਂਦਾ ਕਰ ਸਕਦਾ ਹੈ। ਬੇਸ਼ੱਕ ਉਹ ਹਰੇਕ ਚੀਜ਼ ਨੂੰ ਪੈਦਾ ਕਰਨ ਦੀ ਸਮਰਥਾ ਰੱਖਦਾ ਹੈ।