Skip to content
الشُّورى /

ਆਇਤ 13

42 : 13
الشُّورى ਆਇਤਾਂ 53
ਸੂਰਤ · الشُّورى
ਪੰਜਾਬੀ · Arif
42 : 13

۞ شَرَعَ لَكُم مِّنَ ٱلدِّينِ مَا وَصَّىٰ بِهِۦ نُوحٗا وَٱلَّذِيٓ أَوۡحَيۡنَآ إِلَيۡكَ وَمَا وَصَّيۡنَا بِهِۦٓ إِبۡرَٰهِيمَ وَمُوسَىٰ وَعِيسَىٰٓۖ أَنۡ أَقِيمُواْ ٱلدِّينَ وَلَا تَتَفَرَّقُواْ فِيهِۚ كَبُرَ عَلَى ٱلۡمُشۡرِكِينَ مَا تَدۡعُوهُمۡ إِلَيۡهِۚ ٱللَّهُ يَجۡتَبِيٓ إِلَيۡهِ مَن يَشَآءُ وَيَهۡدِيٓ إِلَيۡهِ مَن يُنِيبُ

(ਹੇ ਮੁਹੰਮਦ!) ਉਸ ਨੇ ਤੁਹਾਡੇ ਲਈ ਵੀ ਉਹੀਓ ਧਰਮ ਨਿਯਤ ਕੀਤਾ ਹੈ, ਜਿਸ ਦਾ ਹੁਕਮ ਉਸ ਨੇ ਨੂਹ ਨੂੰ ਦਿੱਤਾ ਸੀ ਅਤੇ ਅਸੀਂ ਉਹੀ ਵਹੀ ਤੁਹਾਡੇ ਵੱਲ ਭੇਜੀ ਹੈ ਅਤੇ ਇਸੇ ਦਾ ਤਾਕੀਦੀ ਹੁਕਮ ਅਸੀਂ ਇਬਰਾਹੀਮ, ਮੂਸਾ ਅਤੇ ਈਸਾ ਨੂੰ ਦਿੱਤਾ ਸੀ ਕਿ ਤੁਸੀਂ ਸਾਰੇ ਇਸੇ ਦੀਨ ਨੂੰ ਕਾਇਮ ਰੱਖੋ ਅਤੇ ਤੁਸੀਂ ਇਸ ਵਿਚ ਅੱਡੋ-ਅੱਡ ਨਾ ਹੋ ਜਾਣਾ। (ਹੇ ਨਬੀ!) ਜਿਸ ਗੱਲ (ਭਾਵ ਇਕ ਅੱਲਾਹ) ਵੱਲ ਤੁਸੀਂ ਉਹਨਾਂ ਨੂੰ ਸੱਦਾ ਦੇ ਰਹੇ ਹੋ, ਇਹੋ ਗੱਲ ਇਹਨਾਂ ਮੁਸ਼ਰਿਕਾਂ ਨੂੰ ਅਤਿ ਭੈੜੀ ਜਾਪਦੀ ਹੈ। ਅੱਲਾਹ ਜਿਸ ਨੂੰ ਚਾਹੁੰਦਾ ਹੈ ਆਪਣੇ ਲਈ ਚੁਣ ਲੈਂਦਾ ਹੈ ਅਤੇ ਹਿਦਾਇਤ ਉਸੇ ਨੂੰ ਬਖ਼ਸ਼ਦਾ ਹੈ ਜਿਹੜਾ ਉਸ ਵੱਲ ਮੁੜ ਆਉਂਦਾ ਹੈ।

Explanation & meanings · 1
  1. ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 103/3