إِنَّ ٱللَّهَ يُدۡخِلُ ٱلَّذِينَ ءَامَنُواْ وَعَمِلُواْ ٱلصَّٰلِحَٰتِ جَنَّٰتٖ تَجۡرِي مِن تَحۡتِهَا ٱلۡأَنۡهَٰرُۖ وَٱلَّذِينَ كَفَرُواْ يَتَمَتَّعُونَ وَيَأۡكُلُونَ كَمَا تَأۡكُلُ ٱلۡأَنۡعَٰمُ وَٱلنَّارُ مَثۡوٗى لَّهُمۡ
ਬੇਸ਼ੱਕ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਤੇ ਭਲੇ ਕੰਮ ਵੀ ਕੀਤੇ ਤਾਂ ਅੱਲਾਹ ਉਹਨਾਂ ਲੋਕਾਂ ਨੂੰ ਅਜਿਹੇ ਬਾਗ਼ਾਂ ਵਿਚ ਦਾਖ਼ਲ ਕਰੇਗਾ, ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹਨ ਅਤੇ ਜਿਨ੍ਹਾਂ ਲੋਕਾਂ ਨੇ (ਰੱਬ ਅਤੇ ਉਸ ਦੇ ਰਸੂਲ ਦਾ) ਇਨਕਾਰ ਕੀਤਾ, ਉਹ ਸੰਸਾਰ ਦਾ ਹੀ ਲਾਭ ਉਠਾਉਂਦੇ ਹਨ। ਉਹ ਇੰਜ ਨਿਸ਼ਚਿੰਤ ਹੋਕੇ ਖਾਂਦੇ-ਪੀਂਦੇ ਹਨ ਜਿਵੇਂ ਡੰਗਰ-ਪਸ਼ੂ ਖਾਂਦੇ ਹਨ। ਅੰਤ ਅੱਗ ਹੀ ਉਹਨਾਂ ਦਾ ਆਖ਼ਰੀ ਟਿਕਾਣਾ ਹੈ।