وَمِنۡهُم مَّن يَسۡتَمِعُ إِلَيۡكَ حَتَّىٰٓ إِذَا خَرَجُواْ مِنۡ عِندِكَ قَالُواْ لِلَّذِينَ أُوتُواْ ٱلۡعِلۡمَ مَاذَا قَالَ ءَانِفًاۚ أُوْلَٰٓئِكَ ٱلَّذِينَ طَبَعَ ٱللَّهُ عَلَىٰ قُلُوبِهِمۡ وَٱتَّبَعُوٓاْ أَهۡوَآءَهُمۡ
(ਹੇ ਨਬੀ!) ਇਹਨਾਂ (ਮੁਨਾਫ਼ਿਕਾਂ) ਵਿਚ ਹੀ ਕੁੱਝ ਲੋਕ ਅਜਿਹੇ ਹਨ ਜਿਹੜੇ ਤੁਹਾਡੇ ਵੱਲ ਕੰਨ ਲਾਈਂ ਰੱਖਦੇ ਹਨ। ਜਦੋਂ ਉਹ ਤੁਹਾਡੇ ਕੋਲੋਂ ਨਿਕਲਦੇ ਹਨ ਤਾਂ ਉਹ ਉਹਨਾਂ ਤੋਂ ਜਿਨ੍ਹਾਂ ਨੂੰ (ਆਸਮਾਨੀ ਕਿਤਾਬਾਂ ਦਾ) ਗਿਆਨ ਦਿੱਤਾ ਗਿਆ ਹੈ, ਪੁੱਛਦੇ ਹਨ ਕਿ ਇਸ (ਨਬੀ) ਨੇ ਹੁਣੇ-ਹੁਣੇ ਤੁਹਾਨੂੰ ਕੀ ਆਖਿਆ ਸੀ? ਇਹ ਉਹ ਲੋਕ ਹਨ ਜਿਨ੍ਹਾਂ ਦੇ ਦਿਲਾਂ ਉੱਤੇ ਅੱਲਾਹ ਨੇ ਮੋਹਰ ਲਾ ਛੱਡੀ ਹੈ ਅਤੇ ਉਹ ਆਪਣੀਆਂ ਇੱਛਾਵਾਂ ਦੇ ਪਿੱਛੇ ਲੱਗੇ ਰਹੇ।