وَقَالَتِ ٱلۡيَهُودُ يَدُ ٱللَّهِ مَغۡلُولَةٌۚ غُلَّتۡ أَيۡدِيهِمۡ وَلُعِنُواْ بِمَا قَالُواْۘ بَلۡ يَدَاهُ مَبۡسُوطَتَانِ يُنفِقُ كَيۡفَ يَشَآءُۚ وَلَيَزِيدَنَّ كَثِيرٗا مِّنۡهُم مَّآ أُنزِلَ إِلَيۡكَ مِن رَّبِّكَ طُغۡيَٰنٗا وَكُفۡرٗاۚ وَأَلۡقَيۡنَا بَيۡنَهُمُ ٱلۡعَدَٰوَةَ وَٱلۡبَغۡضَآءَ إِلَىٰ يَوۡمِ ٱلۡقِيَٰمَةِۚ كُلَّمَآ أَوۡقَدُواْ نَارٗا لِّلۡحَرۡبِ أَطۡفَأَهَا ٱللَّهُۚ وَيَسۡعَوۡنَ فِي ٱلۡأَرۡضِ فَسَادٗاۚ وَٱللَّهُ لَا يُحِبُّ ٱلۡمُفۡسِدِينَ
ਯਹੂਦੀ ਆਖਦੇ ਹਨ ਕਿ ਅੱਲਾਹ ਦੇ ਹੱਥ ਬੱਝੇ ਹੋਏ ਹਨ? (ਜਦ ਕਿ) ਹੱਥ ਤਾਂ ਇਹਨਾਂ ਦੇ ਹੀ ਬੱਝੇ ਹੋਏ ਹਨ ਅਤੇ ਇਹਨਾਂ ਦੀ ਇਸ ਬਕਵਾਸ ਕਾਰਨ ਹੀ ਇਹਨਾਂ ਉੱਤੇ ਲਾਅਨਤਾਂ ਕੀਤੀਆਂ ਗਈਆਂ ਹਨ, ਸਗੋਂ ਅੱਲਾਹ ਦੇ ਹੱਥ ਤਾਂ ਖੁੱਲ੍ਹੇ ਹਨ, ਜਿਵੇਂ ਚਾਹੁੰਦਾ ਹੇ ਖ਼ਰਚ ਕਰਦਾ ਹੇ। ਹਕੀਕਤ ਇਹ ਹੇ ਕਿ ਜੋ ਵੀ ਤੁਹਾਡੇ ਰੱਬ ਵੱਲੋਂ ਉਤਾਰਿਆ ਜਾਂਦਾ ਹੇ ਇਹ ਇਹਨਾਂ (ਕਾਫ਼ਿਰ) ਵਿੱਚੋਂ ਬਥੇਰਿਆਂ ਦੀ ਸਰਕਸ਼ੀ ਅਤੇ ਕੁਫ਼ਰ ਵਿਚ ਵਾਧੇ ਦਾ ਕਾਰਨ ਬਣਦਾ ਹੇ। ਅਤੇ ਅਸੀਂ ਕਿਆਮਤ ਤਕ ਲਈ ਇਹਨਾਂ ਵਿਚਾਲੇ ਈਰਖਾ ਤੇ ਵੈਰ ਵਿਰੋਧ ਪਾ ਛੱਡਿਆਂ ਹੇ। ਜਦੋਂ ਵੀ ਉਹ ਲੜਾਈ ਦੀ ਅੱਗ ਭੜਕਾਉਣਾ ਚਾਹੁੰਦੇ ਹਨ ਤਾਂ ਅੱਲਾਹ ਉਸ ਨੂੰ ਬੁਝਾ ਦਿੰਦਾ ਹੇ। ਇਹ ਧਰਤੀ ਉੱਤੇ ਵਿਗਾੜ ਪੈਦਾ ਕਰਨ ਲਈ ਭੱਜੇ-ਨੱਠੇ ਫਿਰਦੇ ਹਨ ਜਦ ਕਿ ਅੱਲਾਹ ਫ਼ਸਾਦੀਆਂ ਨੂੰ ਪਸੰਦ ਨਹੀਂ ਕਰਦਾ।
- .ਕੁਰਆਨ ਵਿਚ ਜਿਹੜੀਆਂ ਵੀ ਅੱਲਾਹ ਦੀਆਂ ਸਿਫ਼ਤਾਂ ਬਿਆਨ ਹੋਈਆਂ ਹਨ, ਜਿਵੇਂ ਚਿਹਰਾ, ਅੱਖ, ਹੱਥ, ਪਿੰਡਲੀ, ਆਣਾ, ਫੜਣਾ ਆਦਿ ਬਿਆਨ ਹੋਇਆ ਹੇ ਜਾਂ ਜਿਹੜੀਆਂ ਸਿਫ਼ਤਾਂ ਹਦੀਸ ਤੋਂ ਸਿੱਧ ਹਨ, ਜਿਵੇਂ ਉੱਤਰਨਾ, ਹੱਸਣਾ ਆਦਿ, ਤਾਂ ਇਹਨਾਂ ’ਤੇ ਈਮਾਨ ਰੱਖਣਾ ਜ਼ਰੂਰੀ ਹੇ ਅਤੇ ਇਹਨਾਂ ਸਿਫ਼ਤਾਂ ਦਾ ਹੱਕਦਾਰ ਵੀ ਅੱਲਾਹ ਹੀ ਹੇ ਕਿਉਜੋ ਅੱਲਾਹ ਦਾ ਇਰਸ਼ਾਦ ਹੇ, ਉਸ ਅੱਲਾਹ ਜਿਹੀ ਕੋਈ ਚੀਜ਼ ਨਹੀਂ। (ਸੂਰਤ ਅਸ਼-ਸ਼ੂਰਾ 11/42) ਅਤੇ ਉਸ ਦੇ ਬਰਾਬਰ ਦਾ ਕੋਈ ਨਹੀਂ। (ਸੂਰਤ ਅਲ-ਅਖ਼ਲਾਸ 4/112)