Skip to content
ਸੂਰਤਾਂ ਦੀ ਸੂਚੀ /

قٓ

قٓ is chapter 50 of the Quran and has 45 verses. This page presents it in full in the Uthmani script, with a verse-by-verse translation of its meaning.

45 ਆਇਤਾਂ ਸੂਰਤ ਨੰਬਰ 50
ਆਇਤ ਉੱਤੇ ਜਾਓ
ਪੰਜਾਬੀ · Arif
بِسْمِ ٱللَّهِ ٱلرَّحْمَٰنِ ٱلرَّحِيمِ

قٓۚ وَٱلۡقُرۡءَانِ ٱلۡمَجِيدِ

ਕਾਫ਼। ਕਸਮ ਹੈ ਸਤਿਕਾਰਯੋਗ .ਕੁਰਆਨ ਦੀ।

بَلۡ عَجِبُوٓاْ أَن جَآءَهُم مُّنذِرٞ مِّنۡهُمۡ فَقَالَ ٱلۡكَٰفِرُونَ هَٰذَا شَيۡءٌ عَجِيبٌ

ਸਗੋਂ ਉਹਨਾਂ (ਮੱਕੇ ਵਾਲਿਆਂ) ਨੂੰ ਰੁਰਾਨੀ ਹੋਈ ਕਿ ਉਹਨਾਂ ਕੋਲ ਉਹਨਾਂ ਵਿੱਚੋਂ ਹੀ ਇਕ ਵਿਅਕਤੀ (ਭਾਵ ਮੁਹੰਮਦ ਸ:) ਉਹਨਾਂ ਨੂੰ (ਰੱਬ ਦੇ ਅਜ਼ਾਬ ਤੋਂ) ਡਰਾਉਣ ਵਾਲਾ ਆ ਗਿਆ, ਤਾਂ ਕਾਫ਼ਿਰ ਆਖਣ ਲੱਗੇ ਕਿ ਇਹ ਤਾਂ ਅਜੀਬ ਗੱਲ ਹੈ।

أَءِذَا مِتۡنَا وَكُنَّا تُرَابٗاۖ ذَٰلِكَ رَجۡعُۢ بَعِيدٞ

ਕੀ ਜਦੋਂ ਅਸੀਂ ਮਰ ਜਾਵਾਂਗੇ ਤੇ ਮਿੱਟੀ ਹੋ ਜਾਂਵਾਗੇ (ਤਾਂ ਕੀ ਰੱਬ ਸਾਨੂੰ ਮੁੜ ਜਿਊਂਦਾ ਕਰੇਗਾ ?) ਉਹ ਮੁੜ ਵਾਪਸੀ (ਰੱਬ ਦੇ ਕੋਲ) ਅਕਲੋਂ ਪਰਾਂ ਗੱਲ ਹੈ।

قَدۡ عَلِمۡنَا مَا تَنقُصُ ٱلۡأَرۡضُ مِنۡهُمۡۖ وَعِندَنَا كِتَٰبٌ حَفِيظُۢ

(ਹੇ ਲੋਕੋ!) ਧਰਤੀ ਉਹਨਾਂ (ਮੁਰਦਾ ਸਰੀਰ ਵਿੱਚੋਂ ਖਾਕੇ) ਜੋ ਘਟਾਉਂਦੀ ਹੈ ਉਹ ਸਭ ਸਾਡੇ (ਭਾਵ ਰੱਬ ਦੇ) ਗਿਆਨ ਵਿਚ ਹੈ ਅਤੇ ਸਾਡੇ ਕੋਲ ਇਕ ਕਿਤਾਬ ਹੈ ਜਿਸ ਵਿਚ ਯਾਦ ਰੱਖਣ ਵਾਲੀਆਂ ਸਾਰੀਆਂ ਗੱਲਾਂ ਸੁਰੱਖਿਅਤ ਹਨ।

بَلۡ كَذَّبُواْ بِٱلۡحَقِّ لَمَّا جَآءَهُمۡ فَهُمۡ فِيٓ أَمۡرٖ مَّرِيجٍ

ਸਗੋਂ ਉਹਨਾਂ (ਮੱਕੇ ਦੇ ਇਨਕਾਰੀਆਂ) ਨੇ ਹੱਕ (.ਕੁਰਆਨ) ਨੂੰ ਝੁਠਲਾਇਆ। ਜਦੋਂ ਉਹ (.ਕੁਰਆਨ) ਉਹਨਾਂ (ਮੱਕੇ ਵਾਲਿਆਂ) ਕੋਲ ਪਹੁੰਚਿਆ ਤਾਂ ਉਹ ਸਾਰੇ ਉਲਝਣ ਵਿਚ ਪੈ ਗਏ।