Skip to content
ਸੂਰਤਾਂ ਦੀ ਸੂਚੀ /

القَمَر

القَمَر is chapter 54 of the Quran and has 55 verses. This page presents it in full in the Uthmani script, with a verse-by-verse translation of its meaning.

55 ਆਇਤਾਂ ਸੂਰਤ ਨੰਬਰ 54
ਆਇਤ ਉੱਤੇ ਜਾਓ
ਪੰਜਾਬੀ · Arif
بِسْمِ ٱللَّهِ ٱلرَّحْمَٰنِ ٱلرَّحِيمِ

ٱقۡتَرَبَتِ ٱلسَّاعَةُ وَٱنشَقَّ ٱلۡقَمَرُ

ਕਿਆਮਤ ਨੇੜੇ ਆ ਗਈ ਹੈ ਤੇ ਚੰਨ ਪਾਟ ਗਿਆ।

Explanation & meanings · 1
  1. ਇਹ ਉਹ ਮੋਅਜਜ਼ਾ ਹੈ ਜਿਹੜਾ ਮੱਕੇ ਵਾਲਿਆਂ ਦੀ ਮੰਗ ਉੱਤੇ ਵਿਖਾਇਆ ਗਿਆ ਸੀ। ਹਜ਼ਰਤ ਅਨਸ ਫ਼ਰਮਾਉਂਦੇ ਹਨ ਕਿ ਮੱਕੇ ਵਾਲਿਆਂ ਨੇ ਅੱਲਾਹ ਦੇ ਰਸੂਲ ਤੋਂ ਕੋਈ ਨਿਸ਼ਾਨੀ ਵਿਖਾਉਣ ਲਈ ਮੰਗ ਕੀਤੀ ਤਾਂ ਆਪ (ਸ:) ਨੇ ਅੱਲਾਹ ਦੇ ਹੁਕਮ ਨਾਲ ਚੰਨ ਦੇ ਦੋ ਟੁਕੜੇ ਕਰਕੇ ਵਿਖਾ ਦਿੱਤੇ। (ਸਹੀ ਬੁਖ਼ਾਰੀ, ਹਦੀਸ: 4867)

وَإِن يَرَوۡاْ ءَايَةٗ يُعۡرِضُواْ وَيَقُولُواْ سِحۡرٞ مُّسۡتَمِرّٞ

ਜੇ ਉਹ (ਮੁਸ਼ਰਿਕ) ਕੋਈ ਮੋਅਜਜ਼ਾ (ਰੱਬੀ ਚਮਤਕਾਰ) ਵੇਖਣ ਤਾਂ ਮੂੰਹ ਮੋੜ ਲੈਦੇ ਹਨ ਅਤੇ ਆਖਦੇ ਕਿ ਇਹ ਜਾਦੂ ਤਾਂ ਸਦਾ ਤੋਂ ਹੀ ਚਲਿਆ ਆ ਰਿਹਾ ਹੈ।

وَكَذَّبُواْ وَٱتَّبَعُوٓاْ أَهۡوَآءَهُمۡۚ وَكُلُّ أَمۡرٖ مُّسۡتَقِرّٞ

ਉਹਨਾਂ ਨੇ (ਇਸ ਰੱਬੀ ਚਮਤਕਾਰ ਨੂੰ) ਝੁਠਲਾਇਆ ਅਤੇ ਆਪਣੀ ਇੱਛਾਵਾਂ ਦੇ ਪਿੱਛੇ ਤੁਰਦੇ ਰਹੇ, ਜਦ ਕਿ ਹਰ ਕੰਮ ਦਾ ਇਕ ਸਮਾਂ ਨਿਸ਼ਚਿਤ ਹੈ।

وَلَقَدۡ جَآءَهُم مِّنَ ٱلۡأَنۢبَآءِ مَا فِيهِ مُزۡدَجَرٌ

ਉਹਨਾਂ ਕੋਲ ਉਹ ਸਾਰੀਆਂ ਸੂਚਣਾਵਾਂ ਆ ਚੁੱਕੀਆਂ ਹਨ ਜਿਨ੍ਹਾਂ ਵਿਚ ਚਿਤਾਵਨੀ ਵੀ ਹੈ ਤੇ ਸਿੱਖਿਆ ਵੀ ਹੈ।

حِكۡمَةُۢ بَٰلِغَةٞۖ فَمَا تُغۡنِ ٱلنُّذُرُ

ਸਿਖਰ ਨੂੰ ਪਹੁੰਚੀ ਹੋਈ ਯੁਕਤੀ ਵੀ ਹੈ, ਪਰ ਕੇਵਲ ਚਿਤਾਵਨੀਆਂ ਹੀ ਕੰਮ ਨਹੀਂ ਆਉਂਦੀਆਂ।