54 : 1
ٱقۡتَرَبَتِ ٱلسَّاعَةُ وَٱنشَقَّ ٱلۡقَمَرُ
ਕਿਆਮਤ ਨੇੜੇ ਆ ਗਈ ਹੈ ਤੇ ਚੰਨ ਪਾਟ ਗਿਆ।
Explanation & meanings · 1
- ਇਹ ਉਹ ਮੋਅਜਜ਼ਾ ਹੈ ਜਿਹੜਾ ਮੱਕੇ ਵਾਲਿਆਂ ਦੀ ਮੰਗ ਉੱਤੇ ਵਿਖਾਇਆ ਗਿਆ ਸੀ। ਹਜ਼ਰਤ ਅਨਸ ਫ਼ਰਮਾਉਂਦੇ ਹਨ ਕਿ ਮੱਕੇ ਵਾਲਿਆਂ ਨੇ ਅੱਲਾਹ ਦੇ ਰਸੂਲ ਤੋਂ ਕੋਈ ਨਿਸ਼ਾਨੀ ਵਿਖਾਉਣ ਲਈ ਮੰਗ ਕੀਤੀ ਤਾਂ ਆਪ (ਸ:) ਨੇ ਅੱਲਾਹ ਦੇ ਹੁਕਮ ਨਾਲ ਚੰਨ ਦੇ ਦੋ ਟੁਕੜੇ ਕਰਕੇ ਵਿਖਾ ਦਿੱਤੇ। (ਸਹੀ ਬੁਖ਼ਾਰੀ, ਹਦੀਸ: 4867)