Skip to content
ਸੂਰਤਾਂ ਦੀ ਸੂਚੀ /

المُجَادلة

المُجَادلة is chapter 58 of the Quran and has 22 verses. This page presents it in full in the Uthmani script, with a verse-by-verse translation of its meaning.

22 ਆਇਤਾਂ ਸੂਰਤ ਨੰਬਰ 58
ਆਇਤ ਉੱਤੇ ਜਾਓ
ਪੰਜਾਬੀ · Arif
بِسْمِ ٱللَّهِ ٱلرَّحْمَٰنِ ٱلرَّحِيمِ

قَدۡ سَمِعَ ٱللَّهُ قَوۡلَ ٱلَّتِي تُجَٰدِلُكَ فِي زَوۡجِهَا وَتَشۡتَكِيٓ إِلَى ٱللَّهِ وَٱللَّهُ يَسۡمَعُ تَحَاوُرَكُمَآۚ إِنَّ ٱللَّهَ سَمِيعُۢ بَصِيرٌ

(ਹੇ ਨਬੀ!) ਅੱਲਾਹ ਨੇ ਉਸ ਜ਼ਨਾਨੀ (ਬੀਬੀ ਖੌਲਾ) ਦੀ ਗੱਲ ਸੁਣ ਲਈ ਜਦੋਂ ਉਹ ਆਪਣੇ ਪਤੀ (ਓਸ ਬਿਨ ਸਾਮਤ) ਦੇ ਸੰਬੰਧ ਵਿਚ ਤੁਹਾਡੇ ਨਾਲ ਝਗੜ ਰਹੀ ਸੀ। ਉਹ ਅੱਲਾਹ ਅੱਗੇ ਸ਼ਿਕਾਇਤ ਕਰ ਰਹੀ ਸੀ ਅਤੇ ਅੱਲਾਹ ਤੁਹਾਡੇ ਦੋਵਾਂ ਦੀ ਗੱਲ-ਬਾਤ ਸੁਣ ਰਿਹਾ ਸੀ। ਬੇਸ਼ੱਕ ਅੱਲਾਹ ਵੱਡਾ ਸੁਣਨ ਵਾਲਾ ਅਤੇ ਵੇਖਣ ਵਾਲਾ ਹੈ।

ٱلَّذِينَ يُظَٰهِرُونَ مِنكُم مِّن نِّسَآئِهِم مَّا هُنَّ أُمَّهَٰتِهِمۡۖ إِنۡ أُمَّهَٰتُهُمۡ إِلَّا ٱلَّٰٓـِٔي وَلَدۡنَهُمۡۚ وَإِنَّهُمۡ لَيَقُولُونَ مُنكَرٗا مِّنَ ٱلۡقَوۡلِ وَزُورٗاۚ وَإِنَّ ٱللَّهَ لَعَفُوٌّ غَفُورٞ

ਤੁਹਾਡੇ ਵਿੱਚੋਂ ਜਿਹੜੇ ਲੋਕ ਆਪਣੀਆਂ ਪਤਨੀਆਂ ਨਾਲ ‘ਜ਼ਿਹਾਰ’ ਕਰ ਬੈਠਦੇ ਹੋ ਉਹ ਉਹਨਾਂ ਦੀਆਂ ਮਾਵਾਂ ਨਹੀਂ, ਉਹਨਾਂ ਦੀਆਂ ਮਾਵਾਂ ਤਾਂ ਉਹੀਓ ਹਨ ਜਿਨ੍ਹਾਂ ਨੇ ਉਹਨਾਂ ਨੂੰ ਜਣਿਆ ਹੈ। ਬੇਸ਼ੱਕ ਇਹ ਲੋਕ ਬਹੁਤ ਹੀ ਭੈੜੀ ਤੇ ਝੂਠੀ ਗੱਲ ਆਖਦੇ ਹਨ। ਬੇਸ਼ੱਕ ਅੱਲਾਹ ਵੱਡਾ ਖਿਮਾ ਕਰਨ ਵਾਲਾ ਤੇ ਬਖ਼ਸ਼ਣਹਾਰ ਹੈ।

Explanation & meanings · 1
  1. ਜ਼ਿਹਾਰ ਤੋਂ ਭਾਵ ਹੈ ਕਿ ਪਤਨੀ ਨੂੰ ਇਹ ਕਹਿ ਦੇਣਾ ਕਿ ਤੇਰੀ ਪਿਠ ਮੇਰੇ ਲਈ ਮੇਰੀ ਮਾਂ ਦੀ ਪਿਠ ਵਾਂਗ ਹੈ ਜਾਂ ਇਹ ਕਹਿ ਦੇਣਾ ਕਿ ਤੂੰ ਮੇਰੇ ਉੱਤੇ ਮੇਰੀ ਮਾਂ ਵਾਂਗ ਹੀ ਹਰਾਮ ਹੈ।

وَٱلَّذِينَ يُظَٰهِرُونَ مِن نِّسَآئِهِمۡ ثُمَّ يَعُودُونَ لِمَا قَالُواْ فَتَحۡرِيرُ رَقَبَةٖ مِّن قَبۡلِ أَن يَتَمَآسَّاۚ ذَٰلِكُمۡ تُوعَظُونَ بِهِۦۚ وَٱللَّهُ بِمَا تَعۡمَلُونَ خَبِيرٞ

ਜਿਹੜੇ ਲੋਕੀ ਆਪਣੀਆਂ ਪਤਨੀਆਂ ਨਾਲ ‘ਜ਼ਿਹਾਰ’ ਕਰਨ ਫੇਰ ਆਪਣੀ ਆਖੀ ਹੋਈ ਗੱਲ ਤੋਂ ਮੁੜ ਆਉਣਾ ਚਾਹੁੰਦੇ ਹਨ ਤਾਂ ਇਕ ਦੂਜੇ ਨੂੰ ਹੱਥ ਲਾਉਣ ਤੋਂ ਪਹਿਲਾਂ (ਪਤੀ ਨੂੰ) ਇਕ ਗ਼ੁਲਾਮ ਅਜ਼ਾਦ ਕਰਨਾ ਚਾਹੀਦਾ ਹੈ। ਇਸ (ਹੁਕਮ) ਦੀ ਤੁਹਾਨੂੰ ਨਸੀਹਤ ਕੀਤੀ ਜਾਂਦੀ ਹੈ ਅਤੇ ਅੱਲਾਹ ਨੂੰ ਇਸ ਗੱਲ ਦੀ ਖ਼ਬਰ ਹੈ ਜੋ ਤੁਸੀਂ ਕਰਦੇ ਹੋ।

فَمَن لَّمۡ يَجِدۡ فَصِيَامُ شَهۡرَيۡنِ مُتَتَابِعَيۡنِ مِن قَبۡلِ أَن يَتَمَآسَّاۖ فَمَن لَّمۡ يَسۡتَطِعۡ فَإِطۡعَامُ سِتِّينَ مِسۡكِينٗاۚ ذَٰلِكَ لِتُؤۡمِنُواْ بِٱللَّهِ وَرَسُولِهِۦۚ وَتِلۡكَ حُدُودُ ٱللَّهِۗ وَلِلۡكَٰفِرِينَ عَذَابٌ أَلِيمٌ

ਫੇਰ ਜਿਸ ਵਿਅਕਤੀ ਨੂੰ ਗ਼ੁਲਾਮ ਨਾ ਜੁੜੇ ਤਾਂ ਉਹ ਦੋ ਮਹੀਨਿਆਂ ਦੇ ਲੜੀਵਾਰ ਰੋਜ਼ੇ ਰੱਖੇ ਇਸ ਤੋਂ ਪਹਿਲਾਂ ਕਿ ਉਹ ਇਕ ਦੂਜੇ ਨੂੰ ਹੱਥ ਲਾਉਣ। ਫੇਰ ਜੋ ਇਸ ਦੀ ਹਿੱਮਤ ਨਾ ਰੱਖਦਾ ਹੋਵੇ ਉਹ ਸੱਠ ਮੁਥਾਜਾਂ ਨੂੰ ਭੋਜਨ ਕਰਾਵੇ। ਇਹ ਹੁਕਮ ਇਸ ਲਈ ਹਨ ਕਿ ਤੁਸੀਂ ਅੱਲਾਹ ਤੇ ਉਸ ਦੇ ਰਸੂਲ ਉੱਤੇ ਈਮਾਨ ਲਿਆਏ ਹੋ। ਇਹ ਅੱਲਾਹ ਦੀਆਂ ਹੱਦਾਂ ਹਨ, ਨਾ ਮੰਣਨ ਵਾਲਿਆਂ ਲਈ ਦਰਦਨਾਕ ਅਜ਼ਾਬ ਹੈ।

إِنَّ ٱلَّذِينَ يُحَآدُّونَ ٱللَّهَ وَرَسُولَهُۥ كُبِتُواْ كَمَا كُبِتَ ٱلَّذِينَ مِن قَبۡلِهِمۡۚ وَقَدۡ أَنزَلۡنَآ ءَايَٰتِۭ بَيِّنَٰتٖۚ وَلِلۡكَٰفِرِينَ عَذَابٞ مُّهِينٞ

ਬੇਸ਼ੱਕ ਜਿਹੜੇ ਲੋਕ ਅੱਲਾਹ ਤੇ ਉਸ ਦੇ ਰਸੂਲ ਦੀ ਵਿਰੋਧਤਾ ਕਰਦੇ ਹਨ ਉਹਨਾਂ ਨੂੰ ਰੁਸਵਾ ਕੀਤਾ ਜਾਵੇਗਾ, ਜਿਵੇਂ ਉਹ ਲੋਕ ਰੁਸਵਾ (ਹੀਣੇ) ਹੋਏ ਸਨ ਜਿਹੜੇ ਇਹਨਾਂ ਤੋਂ ਪਹਿਲਾਂ ਸਨ। ਅਸੀਂ ਸਪਸ਼ਟ ਆਦੇਸ਼ ਉਤਾਰੇ ਹਨ ਤੇ ਨਾ ਮੰਣਨ ਵਾਲਿਆਂ ਲਈ ਹੀਣਤਾ ਭਰਿਆ ਅਜ਼ਾਬ ਹੈ।

Explanation & meanings · 1
  1. ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3