Skip to content
الحَشر /

ਆਇਤ 7

59 : 7
الحَشر ਆਇਤਾਂ 24
ਸੂਰਤ · الحَشر
ਪੰਜਾਬੀ · Arif
59 : 7

مَّآ أَفَآءَ ٱللَّهُ عَلَىٰ رَسُولِهِۦ مِنۡ أَهۡلِ ٱلۡقُرَىٰ فَلِلَّهِ وَلِلرَّسُولِ وَلِذِي ٱلۡقُرۡبَىٰ وَٱلۡيَتَٰمَىٰ وَٱلۡمَسَٰكِينِ وَٱبۡنِ ٱلسَّبِيلِ كَيۡ لَا يَكُونَ دُولَةَۢ بَيۡنَ ٱلۡأَغۡنِيَآءِ مِنكُمۡۚ وَمَآ ءَاتَىٰكُمُ ٱلرَّسُولُ فَخُذُوهُ وَمَا نَهَىٰكُمۡ عَنۡهُ فَٱنتَهُواْۚ وَٱتَّقُواْ ٱللَّهَۖ إِنَّ ٱللَّهَ شَدِيدُ ٱلۡعِقَابِ

ਅੱਲਾਹ ਆਪਣੇ ਰਸੂਲ ਵੱਲ ਬਸਤੀਆਂ ਵਾਲਿਆਂ ਦਾ ਜੋ (ਮਾਲ) ਵੀ ਪਰਤਾ ਦੇਵੇ ਉਹ ਅੱਲਾਹ ਲਈ ਅਤੇ ਉਸ ਦੇ ਰਸੂਲ ਲਈ ਅਤੇ ਉਸ ਦੇ ਸਕੇ-ਸੰਬੰਧੀਆਂ, ਯਤੀਮਾਂ, ਮੁਥਾਜਾਂ ਅਤੇ ਮੁਸਾਫ਼ਰਾਂ ਲਈ ਹੈ, ਤਾਂ ਜੋ ਇਹ ਦੌਲਤ ਤੁਹਾਡੇ ਧਨਵਾਨ ਲੋਕਾਂ ਵਿਚਾਲੇ ਹੀ ਚੱਕਰ ਨਾ ਕੱਟਦੀ ਰਹੇ। ਅੱਲਾਹ ਦਾ ਰਸੂਲ ਤੁਹਾਨੂੰ ਜੋ ਵੀ ਦੇਵੇ ਉਸ ਨੂੰ ਲੈ ਲਵੋ ਅਤੇ ਜਿਸ ਤੋਂ ਰੋਕੇ ਉਸ ਨੂੰ ਛੱਡ ਦਿਓ। ਅੱਲਾਹ ਤੋਂ ਡਰਦੇ ਰਹੋ ਬੇਸ਼ੱਕ ਅੱਲਾਹ ਸਜ਼ਾ ਦੇਣ ਵਿਚ ਕਰੜਾ ਹੈ।

Explanation & meanings · 1
  1. ਇਸ ਆਇਤ ਵਿਚ ਅੱਲਾਹ ਅਤੇ ਉਸ ਦੇ ਰਸੂਲ (ਸ:) ਦੀ ਤਾਬੇਦਾਰੀ ਦਾ ਹੁਕਮ ਹੈ, ਜਿਸ ਦਾ ਅਰਥ ਹੈ ਕਿ ਅੱਲਾਹ ਦੇ ਰਸੂਲ (ਸ:) ਦੀ ਤਾਬੇਦਾਰੀ ਅੱਲਾਹ ਦੀ ਤਾਬੇਦਾਰੀ ਹੈ ਅਤੇ ਸਹਾਬਾ ਨੇ ਵੀ ਇਸ ਆਇਤ ਤੋਂ ਇਹੋ ਅਰਥ ਸਮਝਿਆ ਹੈ ਅਤੇ ਉਹਨਾਂ ਨੇ ਬਿਨਾਂ ਕਿਸੇ ਕਿੰਤੂ-ਪ੍ਰੰਤੂ ਹਦੀਸਾਂ ’ਤੇ ਉਸੇ ਤਰ੍ਹਾਂ ਅਮਲ ਕੀਤਾ ਜਿੱਦਾਂ .ਕੁਰਆਨ ’ਤੇ ਅਮਲ ਕੀਤਾ ਸੀ ਅਤੇ ਹਦੀਸ ਨੂੰ ਵੀ ਉਹੀਓ ਮਹੱਤਤਾ ਦਿੱਤੀ ਜੋ .ਕੁਰਆਨ ਦੀ ਸੀ।