Skip to content
ਸੂਰਤਾਂ ਦੀ ਸੂਚੀ /

المُمتَحنَة

المُمتَحنَة is chapter 60 of the Quran and has 13 verses. This page presents it in full in the Uthmani script, with a verse-by-verse translation of its meaning.

13 ਆਇਤਾਂ ਸੂਰਤ ਨੰਬਰ 60
ਆਇਤ ਉੱਤੇ ਜਾਓ
ਪੰਜਾਬੀ · Arif
بِسْمِ ٱللَّهِ ٱلرَّحْمَٰنِ ٱلرَّحِيمِ

يَٰٓأَيُّهَا ٱلَّذِينَ ءَامَنُواْ لَا تَتَّخِذُواْ عَدُوِّي وَعَدُوَّكُمۡ أَوۡلِيَآءَ تُلۡقُونَ إِلَيۡهِم بِٱلۡمَوَدَّةِ وَقَدۡ كَفَرُواْ بِمَا جَآءَكُم مِّنَ ٱلۡحَقِّ يُخۡرِجُونَ ٱلرَّسُولَ وَإِيَّاكُمۡ أَن تُؤۡمِنُواْ بِٱللَّهِ رَبِّكُمۡ إِن كُنتُمۡ خَرَجۡتُمۡ جِهَٰدٗا فِي سَبِيلِي وَٱبۡتِغَآءَ مَرۡضَاتِيۚ تُسِرُّونَ إِلَيۡهِم بِٱلۡمَوَدَّةِ وَأَنَا۠ أَعۡلَمُ بِمَآ أَخۡفَيۡتُمۡ وَمَآ أَعۡلَنتُمۡۚ وَمَن يَفۡعَلۡهُ مِنكُمۡ فَقَدۡ ضَلَّ سَوَآءَ ٱلسَّبِيلِ

ਹੇ ਈਮਾਨ ਵਾਲਿਓ! ਤੁਸੀਂ ਮੇਰੇ ਅਤੇ ਆਪਣੇ ਵੈਰੀਆਂ ਨੂੰ ਆਪਣਾ ਮਿੱਤਰ ਨਾ ਬਣਾਓ। ਤੁਸੀਂ ਤਾਂ ਉਹਨਾਂ ਵੱਲ ਦੋਸਤੀ ਦੇ ਸੁਨੇਹੇ ਘੱਲਦੇ ਹੋ ਜਦ ਕਿ ਉਹ, ਜਿਹੜਾ ਹੱਕ (ਸੱਚਾ ਧਰਮ) ਤੁਹਾਡੇ ਕੋਲ ਆਇਆ ਹੈ ਉਸ ਦੇ ਇਨਕਾਰੀ ਹਨ। ਉਹ ਰਸੂਲ (ਮੁਹੰਮਦ ਸ:) ਨੂੰ ਤੇ ਤੁਹਾਨੂੰ ਵੀ ਇਸ ਲਈ (ਮੱਕੇ ਤੋਂ) ਦੇਸ਼ ਨਿਕਾਲਾ ਦੇ ਰਹੇ ਹਨ ਕਿ ਤੁਸੀਂ ਆਪਣੇ ਰੱਬ ਉੱਤੇ ਈਮਾਨ ਰੱਖਦੇ ਹੋ। ਜੇ ਤੁਸੀਂ ਮੇਰੀ ਰਾਹ ਵਿਚ ਜਿਹਾਦ ਲਈ ਤੇ ਮੇਰੀ ਰਜ਼ਾ ਦੀ ਭਾਲ ਲਈ ਨਿਕਲੇ ਹੋ ਤਾਂ ਕਾਫ਼ਿਰਾਂ ਨੂੰ ਦੋਸਤ ਨਾ ਬਣਾਓ। ਤੁਸੀਂ ਉਹਨਾਂ ਕਾਫ਼ਿਰਾਂ ਵੱਲ ਲੁਕ-ਛਿਪ ਕੇ ਦੋਸਤੀ ਦੇ ਪੈਗ਼ਾਮ ਭੇਜਦੇ ਹੋ। ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਜੋ ਤੁਸੀਂ ਲੁਕਾਉਂਦੇ ਹੋ ਅਤੇ ਜੋ ਵਿਖਾਉਂਦੇ ਹੋ। ਤੁਹਾਡੇ ਵਿੱਚੋਂ ਜਿਹੜਾ ਵੀ ਕੋਈ ਅਜਿਹਾ ਕਰੇਗਾ ਤਾਂ ਉਹ ਜ਼ਰੂਰ ਹੀ ਸਿੱਧੀ ਰਾਹ ਤੋਂ ਭਟਕ ਗਿਆ ।

Explanation & meanings · 1
  1. ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 149/3

إِن يَثۡقَفُوكُمۡ يَكُونُواْ لَكُمۡ أَعۡدَآءٗ وَيَبۡسُطُوٓاْ إِلَيۡكُمۡ أَيۡدِيَهُمۡ وَأَلۡسِنَتَهُم بِٱلسُّوٓءِ وَوَدُّواْ لَوۡ تَكۡفُرُونَ

ਜੇ ਉਹ (ਕਾਫ਼ਿਰ) ਤੁਹਾਡੇ ਉੱਤੇ ਕਾਬੂ ਪਾ ਲੈਣ ਤਾਂ ਉਹ ਤੁਹਾਡੀ ਜਾਨ ਦੇ ਦੁਸ਼ਮਨ ਹੋ ਜਾਣ ਅਤੇ ਬੁਰਾਈ ਦੇ ਇਰਾਦੇ ਨਾਲ, ਆਪਣੇ ਹੱਥਾਂ ਤੇ ਜ਼ੁਬਾਨਾਂ ਨਾਲ, ਤੁਹਾਨੂੰ ਕਸ਼ਟ ਪਚਾਉਣ। ਉਹ ਚਾਹੁੰਦੇ ਹਨ ਕਿ ਕਿਸੇ ਤਰ੍ਹਾਂ ਤੁਸੀਂ ਵੀ (ਹੱਕ ਤੋਂ) ਮੁਨਕਰ ਹੋ ਜਾਓ।

لَن تَنفَعَكُمۡ أَرۡحَامُكُمۡ وَلَآ أَوۡلَٰدُكُمۡۚ يَوۡمَ ٱلۡقِيَٰمَةِ يَفۡصِلُ بَيۡنَكُمۡۚ وَٱللَّهُ بِمَا تَعۡمَلُونَ بَصِيرٞ

ਤੁਹਾਡੀਆਂ ਰਿਸ਼ਤੇਦਾਰੀਆਂ ਕਿਆਮਤ ਦਿਹਾੜੇ ਤੁਹਾਨੂੰ ਕੋਈ ਲਾਭ ਨਹੀਂ ਦੇਣਗੀਆਂ ਅਤੇ ਨਾ ਹੀ ਤੁਹਾਡੀ ਔਲਾਦ ਕਿਸੇ ਕੰਮ ਆਵੇਗੀ। ਉਹ ਤੁਹਾਡੇ ਵਿਚਾਲੇ ਫ਼ੈਸਲਾ ਕਰ ਦੇਵੇਗਾ, ਅੱਲਾਹਾ ਤੁਹਾਡੀਆਂ ਕਰਨੀਆਂ ਨੂੰ ਚੰਗੀ ਤਰ੍ਹਾਂ ਵੇਖਣ ਵਾਲਾ ਹੈ।

قَدۡ كَانَتۡ لَكُمۡ أُسۡوَةٌ حَسَنَةٞ فِيٓ إِبۡرَٰهِيمَ وَٱلَّذِينَ مَعَهُۥٓ إِذۡ قَالُواْ لِقَوۡمِهِمۡ إِنَّا بُرَءَٰٓؤُاْ مِنكُمۡ وَمِمَّا تَعۡبُدُونَ مِن دُونِ ٱللَّهِ كَفَرۡنَا بِكُمۡ وَبَدَا بَيۡنَنَا وَبَيۡنَكُمُ ٱلۡعَدَٰوَةُ وَٱلۡبَغۡضَآءُ أَبَدًا حَتَّىٰ تُؤۡمِنُواْ بِٱللَّهِ وَحۡدَهُۥٓ إِلَّا قَوۡلَ إِبۡرَٰهِيمَ لِأَبِيهِ لَأَسۡتَغۡفِرَنَّ لَكَ وَمَآ أَمۡلِكُ لَكَ مِنَ ٱللَّهِ مِن شَيۡءٖۖ رَّبَّنَا عَلَيۡكَ تَوَكَّلۡنَا وَإِلَيۡكَ أَنَبۡنَا وَإِلَيۡكَ ٱلۡمَصِيرُ

ਤੁਹਾਡੇ ਲਈ, ਇਬਰਾਹੀਮ ਤੇ ਉਸ ਦੇ ਸਾਥੀ, ਇਕ ਸੋਹਣਾ ਆਦਰਸ਼ ਹਨ। ਜਦੋਂ ਉਹਨਾਂ ਨੇ ਆਪਣੀ ਕੌਮ ਨੂੰ ਆਖਿਆ ਸੀ ਕਿ ਅਸੀਂ ਤੁਹਾਥੋਂ ਤੇ ਤੁਹਾਡੇ ਉਹਨਾਂ ਇਸ਼ਟਾਂ ਤੋਂ ਜਿਨ੍ਹਾਂ ਨੂੰ ਤੁਸੀਂ ਅੱਲਾਹ ਨੂੰ ਛੱਡ ਕੇ ਪੂਜਾ ਕਰਦੇ ਹੋ ਉੱਕਾ ਹੀ ਅਬਾਜ਼ਾਰ ਹਾਂ। ਅਸੀਂ ਤੁਹਾਡਾ ਇਨਕਾਰ ਕਰਦੇ ਹਾਂ। ਸਾਡੇ ਤੇ ਤੁਹਾਡੇ ਵਿਚਾਲੇ ਸਦਾ ਲਈ ਵੈਰ-ਵਿਰੋਧ ਤੇ ਈਰਖਾ ਸਪਸ਼ਟ ਹੋ ਚੁੱਕੀ ਹੈ ਜਦੋਂ ਤਕ ਕਿ ਤੁਸੀਂ ਇੱਕੋ ਇਕ ਅੱਲਾਹ ਉੱਤੇ ਈਮਾਨ ਨਹੀਂ ਲਿਆਉਂਦੇ। ਇਬਰਾਹੀਮ ਦਾ ਆਪਣੇ ਪਿਓ ਨੂੰ ਇਹ ਕਹਿਣਾ (ਆਦਰਸ਼ ਨਹੀਂ) ਕਿ ਮੈਂ ਤੁਹਾਡੇ ਲਈ ਆਪਣੇ ਰੱਬ ਤੋਂ ਖਿਮਾ ਦੀ ਅਰਦਾਸ ਕਰਾਂਗਾ ਪਰ ਮੈਂ ਤੁਹਾਡੇ ਲਈ (ਅੱਲਾਹ ਵੱਲੋਂ) ਕੋਈ ਅਧਿਕਾਰ ਨਹੀਂ ਰੱਖਦਾ (ਕਿ ਮੇਰੀ ਅਰਦਾਸ ਮੰਨੀ ਹੀ ਜਾਵੇ)। (ਇਬਰਾਹੀਮ ਨੇ ਬੇਨਤੀ ਕੀਤੀ ਕਿ) ਹੇ ਸਾਡੇ ਪਾਲਣਹਾਰ! ਅਸੀਂ ਤੇਰੇ ਉੱਤੇ ਹੀ ਭਰੋਸਾ ਕਰਦੇ ਹਾਂ ਅਤੇ ਤੇਰੇ ਵੱਲ ਹੀ ਭਓ ਆਏ ਹਾਂ ਅਤੇ ਤੇਰੇ ਵੱਲ ਹੀ ਅਸੀਂ ਪਰਤਣਾ ਹੈ।

رَبَّنَا لَا تَجۡعَلۡنَا فِتۡنَةٗ لِّلَّذِينَ كَفَرُواْ وَٱغۡفِرۡ لَنَا رَبَّنَآۖ إِنَّكَ أَنتَ ٱلۡعَزِيزُ ٱلۡحَكِيمُ

ਹੇ ਸਾਡੇ ਰੱਬ! ਤੂੰ ਸਾਨੂੰ ਉਹਨਾਂ ਲੋਕਾਂ ਲਈ ਅਜ਼ਮਾਇਸ਼ ਨਾ ਬਣਾ ਜਿਨ੍ਹਾ ਨੇ (ਤੇਰਾ) ਇਨਕਾਰ ਕੀਤਾ ਹੈ। ਤੂੰ ਸਾਡੀਆਂ ਭੁੱਲਾਂ ਨੂੰ ਮੁਆਫ਼ ਕਰਦੇ। ਬੇਸ਼ੱਕ ਤੂੰ ਹੀ ਵੱਡਾ ਜ਼ੋਰਾਵਰ ਅਤੇ ਯੁਕਤੀਮਾਨ ਹੈ।