Skip to content
ਸੂਰਤਾਂ ਦੀ ਸੂਚੀ /

المُنَافِقُونَ

المُنَافِقُونَ is chapter 63 of the Quran and has 11 verses. This page presents it in full in the Uthmani script, with a verse-by-verse translation of its meaning.

11 ਆਇਤਾਂ ਸੂਰਤ ਨੰਬਰ 63
ਆਇਤ ਉੱਤੇ ਜਾਓ
ਪੰਜਾਬੀ · Arif
بِسْمِ ٱللَّهِ ٱلرَّحْمَٰنِ ٱلرَّحِيمِ

إِذَا جَآءَكَ ٱلۡمُنَٰفِقُونَ قَالُواْ نَشۡهَدُ إِنَّكَ لَرَسُولُ ٱللَّهِۗ وَٱللَّهُ يَعۡلَمُ إِنَّكَ لَرَسُولُهُۥ وَٱللَّهُ يَشۡهَدُ إِنَّ ٱلۡمُنَٰفِقِينَ لَكَٰذِبُونَ

(ਹੇ ਨਬੀ!) ਜਦੋਂ ਮੁਨਾਫ਼ਿਕ (ਭਾਵ ਦੋਗਲੇ) ਤੁਹਾਡੇ ਕੋਲ ਆਉਂਦੇ ਹਨ ਤਾਂ ਆਖਦੇ ਹਨ ਕਿ ਅਸੀਂ ਗਵਾਹੀ ਦਿੰਦੇ ਹਾਂ ਕਿ ਬੇਸ਼ੱਕ ਤੁਸੀਂ ਅੱਲਾਹ ਦੇ ਪੈਗਬੰਰ ਹੋ ਅਤੇ ਅੱਲਾਹ ਗਵਾਹੀ ਦਿੰਦਾ ਹੈ ਕਿ ਇਹ ਮੁਨਾਫ਼ਿਕ ਝੂਠੇ ਹਨ।

ٱتَّخَذُوٓاْ أَيۡمَٰنَهُمۡ جُنَّةٗ فَصَدُّواْ عَن سَبِيلِ ٱللَّهِۚ إِنَّهُمۡ سَآءَ مَا كَانُواْ يَعۡمَلُونَ

ਉਹਨਾਂ (ਮੁਨਾਫ਼ਿਕਾਂ) ਨੇ ਆਪਣੀਆਂ ਕਸਮਾਂ ਨੂੰ ਢਾਲ ਬਣਾ ਰੱਖਿਆ ਹੈ, ਇਸ ਤਰ੍ਹਾਂ ਉਹ ਲੋਕਾਂ ਨੂੰ ਅੱਲਾਹ ਦੀ ਰਾਹ ਤੋਂ ਰੋਕਦੇ ਹਨ। ਬੇਸ਼ੱਕ ਉਹ ਜੋ ਵੀ ਕਰਦੇ ਹਨ ਬਹੁਤ ਹੀ ਭੈੜਾ ਅਮਲ ਕਰਦੇ ਹਨ।

ذَٰلِكَ بِأَنَّهُمۡ ءَامَنُواْ ثُمَّ كَفَرُواْ فَطُبِعَ عَلَىٰ قُلُوبِهِمۡ فَهُمۡ لَا يَفۡقَهُونَ

ਭਾਵੇਂ ਕਿ ਉਹ ਈਮਾਨ ਲਿਆਏ ਪਰ ਫੇਰ ਵੀ ਉਹਨਾਂ ਨੇ ਇਨਕਾਰ ਹੀ ਕੀਤਾ ਇਸੇ ਲਈ ਅੱਲਾਹ ਨੇ ਉਹਨਾਂ ਦੇ ਦਿਲਾਂ ਉੱਤੇ ਮੋਹਰ ਲਾ ਛੱਡੀ ਹੈ, ਉਹ ਸਮਝਦੇ ਨਹੀਂ।

۞ وَإِذَا رَأَيۡتَهُمۡ تُعۡجِبُكَ أَجۡسَامُهُمۡۖ وَإِن يَقُولُواْ تَسۡمَعۡ لِقَوۡلِهِمۡۖ كَأَنَّهُمۡ خُشُبٞ مُّسَنَّدَةٞۖ يَحۡسَبُونَ كُلَّ صَيۡحَةٍ عَلَيۡهِمۡۚ هُمُ ٱلۡعَدُوُّ فَٱحۡذَرۡهُمۡۚ قَٰتَلَهُمُ ٱللَّهُۖ أَنَّىٰ يُؤۡفَكُونَ

ਜਦੋਂ ਤੁਸੀਂ ਉਹਨਾਂ ਨੂੰ ਵੇਖੋਗੇ ਤਾਂ ਤੁਹਾਨੂੰ ਉਹਨਾਂ ਦੇ ਸਰੀਰ (ਜੁੱਸੇ) ਭਲੇ ਚੰਗੇ ਲਗਦੇ ਹਨ। ਜੇ ਉਹ ਕੋਈ ਗੱਲ ਆਖਣ ਤਾਂ ਤੁਸੀਂ ਉਹਨਾਂ ਦੀਆਂ ਗੱਲਾਂ ਕੰਨ ਲਾ ਕੇ ਸੁਣੋ (ਪਰ ਹਕੀਕਤ ਵਿਚ) ਉਹ ਇੰਜ ਹਨ ਜਿਵੇਂ ਕਿ ਉਹ ਕੰਧ ਨਾਲ ਚਿਨ ਕੇ ਰੱਖਿਆਂ ਹੋਈਆਂ ਲਕੜੀਆਂ ਹੋਣ। ਉਹ ਹਰ ਉੱਚੀ ਆਵਾਜ਼ ਨੂੰ ਇਹੋ ਸਮਝਦੇ ਹਨ ਕਿ ਉਹਨਾਂ ਉੱਤੇ (ਕੋਈ ਬਿਪਤਾ ਆ ਖੜੀ) ਹੈ, ਉਹੀਓ ਤੁਹਾਡੇ ਅਸਲੀ ਦੁਸ਼ਮਨ ਹਨ। ਸੋ ਤੁਸੀਂ ਉਹਨਾਂ ਤੋਂ ਸਾਵਧਾਨ ਰਹੋ, ਅੱਲਾਹ ਉਹਨਾਂ ਨੂੰ ਹਲਾਕ ਕਰੇ, ਉਹ ਕਿੱਥੇ ਫਿਰੀਂ ਜਾ ਰਹੇ ਹਨ ?

وَإِذَا قِيلَ لَهُمۡ تَعَالَوۡاْ يَسۡتَغۡفِرۡ لَكُمۡ رَسُولُ ٱللَّهِ لَوَّوۡاْ رُءُوسَهُمۡ وَرَأَيۡتَهُمۡ يَصُدُّونَ وَهُم مُّسۡتَكۡبِرُونَ

ਜਦੋਂ ਉਹਨਾਂ ਨੂੰ ਆਖਿਆ ਜਾਂਦਾ ਹੈ ਕਿ ਆਓ ਤਾਂ ਜੋ ਰਸੂਲ ਤੁਹਾਡੇ ਲਈ (ਅੱਲਾਹ ਤੋਂ) ਬਖ਼ਸ਼ਿਸ਼ ਦੀ ਦੁਆ ਕਰੇ ਤਾਂ ਉਹ (ਇਨਕਾਰ ਵਿਚ) ਸਿਰ ਹਿਲਾਉਂਦੇ ਹਨ। ਤੁਸੀਂ ਉਹਨਾਂ ਨੂੰ ਵੇਖਦੇ ਹੋ ਕਿ ਉਹ ਹੰਕਾਰ ਵਿਚ ਆਕੇ ਰਸੂਲ ਕੋਲ ਆਉਣ ਤੋਂ ਰੁਕ ਜਾਂਦੇ ਹਨ।