Skip to content
ਸੂਰਤਾਂ ਦੀ ਸੂਚੀ /

التغَابُن

التغَابُن is chapter 64 of the Quran and has 18 verses. This page presents it in full in the Uthmani script, with a verse-by-verse translation of its meaning.

18 ਆਇਤਾਂ ਸੂਰਤ ਨੰਬਰ 64
ਆਇਤ ਉੱਤੇ ਜਾਓ
ਪੰਜਾਬੀ · Arif
بِسْمِ ٱللَّهِ ٱلرَّحْمَٰنِ ٱلرَّحِيمِ

يُسَبِّحُ لِلَّهِ مَا فِي ٱلسَّمَٰوَٰتِ وَمَا فِي ٱلۡأَرۡضِۖ لَهُ ٱلۡمُلۡكُ وَلَهُ ٱلۡحَمۡدُۖ وَهُوَ عَلَىٰ كُلِّ شَيۡءٖ قَدِيرٌ

ਹਰ ਉਹ ਚੀਜ਼ ਜਿਹੜੀ ਵੀ ਅਕਾਸ਼ਾਂ ਤੇ ਧਰਤੀ ਵਿਚ ਹੈ ਅੱਲਾਹ ਦੀ ਹੀ ਤਸਬੀਹ (ਪਵਿੱਤਰਤਾ ਵਰਣਨ) ਕਰਦੀ ਹੈ। ਪਾਤਸ਼ਾਹੀ ਵੀ ਉਸੇ ਲਈ ਹੈ ਅਤੇ ਹਰ ਪ੍ਰਕਾਰ ਦੀ ਪ੍ਰਸ਼ੰਸਾ ਵੀ ਉਸੇ ਲਈ ਹੈ, ਹਰੇਕ ਚੀਜ਼ ਉਸ ਦੇ ਕਾਬੂ ਹੇਠ ਹੈ।

هُوَ ٱلَّذِي خَلَقَكُمۡ فَمِنكُمۡ كَافِرٞ وَمِنكُم مُّؤۡمِنٞۚ وَٱللَّهُ بِمَا تَعۡمَلُونَ بَصِيرٌ

ਉਹੀਓ ਹੈ ਜਿਸ ਨੇ ਤੁਹਾਨੂੰ ਸਾਜਿਆ ਫੇਰ ਤੁਹਾਡੇ ਵਿੱਚੋਂ ਕੋਈ ਇਨਕਾਰੀ ਹੈ ਤੇ ਕੋਈ ਈਮਾਨ ਵਾਲਾ ਹੈ। ਤੁਸੀਂ ਜੋ ਕੁੱਝ ਵੀ ਕਰਦੇ ਹੋ ਅੱਲਾਹ ਉਸ ਨੂੰ ਚੰਗੀ ਤਰ੍ਹਾਂ ਵੇਖਦਾ ਹੈ।

خَلَقَ ٱلسَّمَٰوَٰتِ وَٱلۡأَرۡضَ بِٱلۡحَقِّ وَصَوَّرَكُمۡ فَأَحۡسَنَ صُوَرَكُمۡۖ وَإِلَيۡهِ ٱلۡمَصِيرُ

ਉਸੇ ਨੇ ਅਕਾਸ਼ ਤੇ ਧਰਤੀ ਨੂੰ ਹੱਕ (ਭਾਵ ਇਨਸਾਫ਼) ਨਾਲ ਸਾਜਿਆ ਅਤੇ ਤੁਹਾਡੀਆਂ ਸ਼ਕਲਾਂ-ਸੂਰਤਾ ਬਣਾਈਆਂ ਅਤੇ ਤੁਹਾਨੂੰ ਬਹੁਤ ਹੀ ਸੋਹਣੀਆਂ ਸੂਰਤਾ ਬਖ਼ਸ਼ੀਆਂ ਅਤੇ ਤੁਸੀਂ ਸਭ ਨੇ ਉਸੇ ਵੱਲ ਪਰਤਣਾ ਹੈ।

يَعۡلَمُ مَا فِي ٱلسَّمَٰوَٰتِ وَٱلۡأَرۡضِ وَيَعۡلَمُ مَا تُسِرُّونَ وَمَا تُعۡلِنُونَۚ وَٱللَّهُ عَلِيمُۢ بِذَاتِ ٱلصُّدُورِ

ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਹੈ ਉਹ ਸਭ ਜਾਣਦਾ ਹੈ ਅਤੇ (ਉਹ ਵੀ ਜਾਣਦਾ ਹੈ) ਜੋ ਤੁਸੀਂ ਲਕੋਂਦੇ ਹੋ ਅਤੇ ਪ੍ਰਗਟ ਕਰਦੇ ਹੋ। ਅੱਲਾਹ ਦਿਲਾਂ ਦੇ ਭੇਤਾਂ ਨੂੰ ਭਲੀ-ਭਾਂਤ ਜਾਣਦਾ ਹੈ।

أَلَمۡ يَأۡتِكُمۡ نَبَؤُاْ ٱلَّذِينَ كَفَرُواْ مِن قَبۡلُ فَذَاقُواْ وَبَالَ أَمۡرِهِمۡ وَلَهُمۡ عَذَابٌ أَلِيمٞ

ਕੀ ਤੁਹਾਨੂੰ ਉਹਨਾਂ ਲੋਕਾਂ ਦੀ ਖ਼ਬਰ ਨਹੀਂ ਜਿਨ੍ਹਾਂ ਨੇ ਇਸ ਤੋਂ ਪਹਿਲਾਂ ਇਨਕਾਰ ਕੀਤਾ ਸੀ? ਫੇਰ ਉਹਨਾਂ ਨੇ ਆਪਣੀਆਂ ਕਰਤੂਤਾਂ ਦਾ ਸੁਆਦ ਚਖਿਆ, ਉਹਨਾਂ ਲਈ ਦੁਖਦਾਈ ਅਜ਼ਾਬ ਹੈ।