Skip to content
ਸੂਰਤਾਂ ਦੀ ਸੂਚੀ /

الأعلى

الأعلى is chapter 87 of the Quran and has 19 verses. This page presents it in full in the Uthmani script, with a verse-by-verse translation of its meaning.

19 ਆਇਤਾਂ ਸੂਰਤ ਨੰਬਰ 87
ਆਇਤ ਉੱਤੇ ਜਾਓ
ਪੰਜਾਬੀ · Arif
بِسْمِ ٱللَّهِ ٱلرَّحْمَٰنِ ٱلرَّحِيمِ

سَبِّحِ ٱسۡمَ رَبِّكَ ٱلۡأَعۡلَى

ਤੁਸੀਂ (ਹੇ ਨਬੀ!) ਆਪਣੇ ਸਭ ਤੋਂ ਉੱਚੇ (ਰੁਤਬੇ ਵਾਲੇ) ਰੱਬ ਦੇ ਨਾਂ ਦੀ ਪਾਕੀ ਬਿਆਨ ਕਰੋ।

ٱلَّذِي خَلَقَ فَسَوَّىٰ

ਜਿਸ ਨੇ (ਸਭ ਕੁੱਝ) ਪੈਦਾ ਕੀਤਾ ਅਤੇ ਸੰਤੁਲਨ ਸਥਾਪਤ ਕੀਤਾ।

وَٱلَّذِي قَدَّرَ فَهَدَىٰ

ਜਿਸ ਨੇ (ਵੱਖਰੀ ਵੱਖਰੀ) ਤਕਦੀਰ ਬਣਾਈ ਅਤੇ ਫੇਰ ਹਿਦਾਇਤ ਪ੍ਰਦਾਨ ਕੀਤੀ।

وَٱلَّذِيٓ أَخۡرَجَ ٱلۡمَرۡعَىٰ

ਅਤੇ ਜਿਸ ਨੇ (ਧਰਤੀ ’ਚੋਂ) ਚਾਰਾ ਕੱਢਿਆ।

فَجَعَلَهُۥ غُثَآءً أَحۡوَىٰ

ਫੇਰ ਉਸ ਨੂੰ ਕਾਲਾ ਕੂੜਾ-ਕਰਕਟ ਬਣਾ ਦਿੱਤਾ।